ਕਾਂਗਰਸ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਕੋਹਰ ਸਿੰਘ ਵਾਲਾ ਦੇ ਆਗੂਆਂ ਦਾ ਸਵਾਗਤ ਕਰਦੇ ਹੋਏ ਵਰਦੇਵ ਸਿੰਘ ਨੋਨੀ ਮਾਨ
ਜਗਦੀਸ਼ ਥਿੰਦ
ਗੁਰੂ ਹਰਸਹਾਏ: 15ਮਈ : ਜਿਵੇਂ ਜਿਵੇਂ 2022 ਨੇੜੇ ਆ ਰਿਹਾ ਹੈ ਤਾਂ ਪੰਜਾਬ ਦਾ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ, ਜਿਥੇ ਸਰਕਾਰ ਚਲਾ ਰਹੀ ਕਾਂਗਰਸ ਪਾਰਟੀ ਚ ਉਪਰਲੇ ਪੱਧਰ ਤੇ ਕਾਟੋ ਕਲੇਸ਼ ਚੱਲ ਰਿਹਾ ਹੈ ਤੇ ਵੱਡੇ ਲੀਡਰ ਜਿਵੇ ਹੰਸ ਰਾਜ ਜੋਸ਼ਨ ਤੇ ਮਹਿੰਦਰ ਰਿਣਵਾ ਨੇ ਕਾਂਗਰਸ ਛੱਡ ਅਕਾਲੀ ਦਲ ਦਾ ਪੱਲਾ ਫੜ ਲਿਆ ਓਸੇ ਤਰ੍ਹਾਂ ਹੇਠਲੇ ਪੱਧਰ ਤੇ ਵੀ ਕਾਗਰਸ ਵਿੱਚ ਨਿਰਾਸ਼ਾ ਫੈਲ ਰਹੀ ਹੈ, ਬੀਤੇ ਦਿਨ ਗੁਰੂਹਰਸਹਾਏ ਦੇ ਪਿੰਡ ਕੋਹਰ ਸਿੰਘ ਵਾਲਾ ਚ ਕਾਂਗਰਸ ਦੇ ਦੋ ਮੌਜੂਦਾ ਮੈਂਬਰ ਪੰਚਾਇਤ ਸਮੇਤ ਦਰਜਨ ਤੋਂ ਵੱਧ ਪਰਿਵਾਰਾਂ ਨੇ ਕਾਂਗਰਸ ਛੱਡ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ, ਇਸ ਸਮੇ ਹਲਕਾ ਇੰਚਾਰਜ ਵਰਦੇਵ ਸਿੰਘ ਮਾਨ ਨੇ ਅਕਾਲੀ ਦਲ ਵਿਚ ਸ਼ਾਮਿਲ ਹੋਏ ਪਰਿਵਾਰਾਂ ਦਾ ਸਿਰੋਪਾਓ ਪਾ ਕੇ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਇਹਨਾਂ ਪਰਿਵਾਰਾਂ ਦੇ ਨਾਲ ਹਾਂ ਤੇ ਇਹਨਾਂ ਨੂੰ ਪਾਰਟੀ ਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ, ਮਾਨ ਨੇ ਕਿਹਾ ਕਿ ਇਹ ਪਰਿਵਾਰ ਕਾਂਗਰਸ ਸਰਕਾਰ ਦੀਆ ਵਧੀਕੀਆ ਤੋਂ ਪ੍ਰੇਸ਼ਾਨ ਹੋ ਕੇ ਅਕਾਲੀ ਦਲ ਚ ਸ਼ਾਮਿਲ ਹੋ ਰਹੇ ਹਨ ਤੇ ਸਮਾ ਆਉਣ ਤੇ ਇਹਨਾਂ ਨਾਲ ਹੋਏ ਧੱਕੇ ਦਾ ਇਨਸਾਫ ਲੈ ਕੇ ਦੇਵਾਂਗੇ| ਉਹਨਾਂ ਦੱਸਿਆ ਕਿ ਕੋਹਰ ਸਿੰਘ ਵਾਲਾ ਤੋਂ ਯੂਥ ਅਕਾਲੀ ਆਗੂ ਜਗਦੇਵ ਸਿੰਘ ਜੈਲਦਾਰ ਅਤੇ ਕਰਮਜੀਤ ਸੰਧੂ ਦੀ ਪ੍ਰੇਰਨਾ ਸਦਕਾ ਜੋਗਿੰਦਰ ਸਿੰਘ, ਜਗਸੀਰ ਸਿੰਘ, ਗੁਰਮੀਤ ਸਿੰਘ, ਮੌਜੂਦਾ ਮੈਂਬਰ ਪੰਚਾਇਤ ਮਲੂਕ ਸਿੰਘ ਮੇਵਾਰ ਤੇ ਅਮਰਜੀਤ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ, ਜਸਵਿੰਦਰ ਸਿੰਘ, ਮੁਖਤਿਆਰ ਸਿੰਘ, ਅਜੈ ਸਿੰਘ, ਵਿਜੇ ਸਿੰਘ, ਸੋਨੂੰ ਅਤੇ ਜੱਜ ਸਿੰਘ ਨੇ ਕਾਂਗਰਸ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ| ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਚ ਕਾਂਗਰਸ ਦੇ ਹੋਰ ਪਰਿਵਾਰ ਵੀ ਜਲਦ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਿਲ ਹੋਣਗੇ|