ਨਾਜਾਇਜ਼ ਸ਼ਰਾਬ ਸਣੇ 1 ਕਾਬੂ, ਕੇਸ ਦਰਜ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 15 ਮਈ 2021 - ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਗਸ਼ਤ ਦੇ ਦੋਰਾਨ ਇਕ ਵਿਅਕਤੀ ਨੂੰ 8 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਚੌਧਰੀਆਂ ਦੇ ਐਸ ਐਚ ਓ ਸਬ-ਇੰਸਪੈਕਟਰ ਪਰਮਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਏ ਐਸ ਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਤਲਵੰਡੀ ਚੌਧਰੀਆਂ ਤੋਂ ਛੰਨਾਂ ਸ਼ੇਰ ਸਿੰਘ ਆਦਿ ਨੂੰ ਜਾ ਰਹੇ ਸੀ । ਇਸ ਦੌਰਾਨ ਜਦ ਪੁਲਿਸ ਪਾਰਟੀ ਭੈਨੀ ਹੁਸੈਖਾਂ ਤੋਂ ਥੋੜ੍ਹਾ ਅੱਗੇ ਸੀ ਤਾਂ ਇਕ ਵਿਅਕਤੀ ਸੱਜੇ ਹੱਥ ਵਿਚ ਵਜ਼ਨਦਾਰ ਪਲਾਸਟਿਕ ਦੀ ਕੈਨੀ ਚੁੱਕੀ ਆਉਂਦਾ ਦਿਖਾਈ ਦਿੱਤਾ।
ਜਿਸ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਸ ਦਾ ਨਾਮ ਪਤਾ ਪੁਛਿਆ ਤਾਂ ਉਸ ਨੇ ਆਪਣਾ ਨਾਮ ਗੁਰਮੇਜ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਛੰਨਾ ਸ਼ੇਰ ਸਿੰਘ ਥਾਣਾ ਤਲਵੰਡੀ ਚੌਧਰੀਆਂ ਦੱਸਿਆ।
ਜਿਸ ਤੋਂ ਬਾਅਦ ਪੁਲਿਸ ਪਾਰਟੀ ਵੱਲੋਂ ਉਕਤ ਵਿਅਕਤੀ ਦੇ ਹੱਥ ਵਿੱਚ ਫੜੀ ਪਲਾਸਟਿਕ ਦੀ ਕੈਨੀ ਦੀ ਜਾਂਚ ਕੀਤੀ ਗਈ ਤਾਂ ਉਸ ਵਿੱਚੋਂ 8 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ ।
ਐਸ ਐਚ ਓ ਨੇ ਦੱਸਿਆ ਹੈ ਕਿ ਮਾਮਲੇ ਚ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਉਕਤ ਦੋਸ਼ੀ ਦੇ ਖਿਲਾਫ 61-1-14 ਐਕਸਾਈਜ਼ ਐਕਟ ਦੇ ਤਹਿਤ ਮੁਕੱਦਮਾ ਦਰਜ ਕਰ ਕੇ ਉਸ ਨੂੰ ਜ਼ਮਾਨਤ ਤੇ ਰਿਹਾਅ ਕਰ ਦਿੱਤਾ ।