ਡਾ. ਦਲਜੀਤ ਸਿੰਘ ਚੀਮਾ ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਥੇਦਾਰ ਵੇਦਾਂਤੀ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਇਆ
ਰੋਪੜ, 15 ਮਈ, 2021 : ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਦੇ ਅਕਾਲ ਚਲਾਣੇ ’ਤੇ ਡੂੰਘਾ ਪ੍ਰਗਟ ਕੀਤਾ ਹੈ।
ਆਪਣੇ ਸੰਦੇਸ਼ ਵਿਚ ਡਾ. ਚੀਮਾ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਜੀ ਦਾ ਵਿਛੋੜਾ ਬਹੁਤ ਹੀ ਦੁੱਖਦਾਈ ਹੈ। ਉਹ ਮਹਾਨ ਵਿਦਵਾਨ ਅਤੇ ਗੁਰਬਾਣੀ ਵਿਆਕਰਣ ਦੇ ਬਹੁਤ ਵੱਡੇ ਮਾਹਿਰ ਸਨ। ਸਿੱਖ ਪੰਥ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਤੇ ਸੰਗਤਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਜਥੇਦਾਰ ਵੇਦਾਂਤੀ ਦੇ ਅਕਾਲ ਚਲਾਣੇ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਆਪਣੇ ਸੋਗ ਸੰਦੇਸ਼ ਵਿਚ ਉਹਨਾਂ ਕਿਹਾ ਕਿ ਵਿਆਕਰਨ ਨੂੰ ਸਮਝਣ ਵਿੱਚ ਸਿੰਘ ਸਾਹਿਬ ਦਾ ਸਥਾਨ ਕੋਈ ਹੋਰ ਨਹੀਂ ਲੈ ਸਕਦਾ । ਪੰਥ ਨੂੰ ਇਸ ਮਹਾਨ ਵਿਦਵਾਨ ਦੇ ਚਲੇ ਜਾਣ ਨਾਲ ਕਦੇ ਨਾਂ ਪੂਰਾ ਹੋਣ ਵਾਲਾ ਘਾਟਾ ਪਇਆ ਹੈ ।