ਮੁਕਤਸਰ: ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ ਵਿਅਕਤੀ ਚੜ੍ਹਿਆ ਪੁਲਿਸ ਅੜਿੱਕੇ, ਮਾਮਲਾ ਦਰਜ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 16 ਮਈ 2021-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਕੋਟਭਾਈ ਦੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ ਇੱਕ ਤਸਕਰ ਨੂੰ ਕਾਬੂ ਕੀਤਾ ਹੈ। ਥਾਣੇ ਦੇ ਜਾਂਚ ਅਧਿਕਾਰੀ ਭਗਵਾਨ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਵੱਲੋਂ ਪਿੰਡ ਭੂੰਦੜ ਵਿਖੇ ਗਸ਼ਤ ਕੀਤੀ ਜਾ ਰਹੀ ਸੀ, ਇਸੇ ਦੌਰਾਨ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ, ਜਿਸ ਕੋਲ ਮੌਜੂਦ ਸ਼ੱਕੀ ਸਮਾਨ ਦੀ ਜਦੋਂ ਤਲਾਸ਼ੀ ਕੀਤੀ ਗਈ ਤਾਂ ਉਸ ਵਿੱਚੋਂ 600 ਨਸ਼ੀਲੀਆਂ ਗੋਲੀਆਂ ਤੇ 5 ਕਿੱਲੋ ਭੁੱਕੀ ਚੂਰਾ ਪੋਸਤ ਮਿਲਿਆ, ਜਿਸ ਤੋਂ ਬਾਅਦ ਉਸਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਦੀ ਪਛਾਣ ਕੁਲਦੀਪ ਸਿੰਘ ਵਾਸੀ ਪਿੰਡ ਭੂੰਦੜ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।