ਜਗਰਾਉਂ ਫਾਇਰਿੰਗ ਮਾਮਲਾ: ਤਰਨਤਾਰਨ ਦੇ ਪਿੰਡ ਸੰਗਵਾ ਦੇ ਸ਼ਹੀਦ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
ਜਸਵੀਰ ਸਿੰਘ
ਤਰਨਤਾਰਨ, 16 ਮਈ 2021 - ਬੀਤੀ ਸ਼ਾਮ ਜਗਰਾਉਂ ਦਾਣਾ ਮੰਡੀ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਕਾਰ ਸਵਾਰ ਵਿਅਕਤੀਆਂ ਵੱਲੋਂ ਕੀਤੀ ਫਾਇਰਿੰਗ ਨਾਲ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਜਵਾਨ ਬਲਵਿੰਦਰ ਸਿੰਘ ਦਾ ਉਸਦੇ ਜਦੀ ਪਿੰਡ ਸੰਗਵਾ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲੀਸ ਦੇ ਏ ਡੀ ਜੀ ਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਇਸ ਮੌਕੇ ਏ ਡੀ ਜੀ ਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬਲਵਿੰਦਰ ਸਿੰਘ ਦੀ ਮੌਤ ਤੇ ਦੁਖ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਬਲਵਿੰਦਰ ਸਿੰਘ ਦੇ ਪਰਿਵਾਰ ਦੇ ਦੁੱਖ ਵਿੱਚ ਸ਼ਾਮਲ ਹੈ ਅਤੇ ਪਰਿਵਾਰ ਦੀ ਹਰ ਪ੍ਰਕਾਰ ਦੀ ਮਦਦ ਕੀਤੀ ਜਾਵੇਗੀ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਏ.ਐਸ.ਆਈ ਦਲਵਿੰਦਰ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਪਿੰਡ ਸੰਗਵਾਂ ਤਹਿਸੀਲ਼ ਪੱਟੀ ਜ੍ਹਿਲਾ ਤਰਨ ਤਾਰਨ ਦਾ ਰਹਿਣ ਵਾਲਾ ਸੀ। ਏ.ਐਸ.ਆਈ ਦਲਵਿੰਦਰ ਸਿੰਘ ਨੇ ਬੀਤੇ ਕੱਲ੍ਹ ਜਗਰਾਓ ਦੇ ਵਿੱਚ ਆਪਣੀ ਡਿਊਟੀ ਦੌਰਾਨ ਸ਼ਹਾਦਤ ਪਾ ਦਿੱਤੀ।ਅੱਜ ਏ.ਐਸ.ਆਈ ਦਲਵਿੰਦਰ ਸਿੰਘ ਜੀ ਦਾ ਅੰਤਿਮ ਸਸਕਾਰ ਉਹਨਾਂ ਦੇ ਪਿੰਡ ਸੰਗਵਾਂ ਵਿਖੇ ਕੀਤਾ ਗਿਆ।