ਸ਼ਹੀਦ ਹੋਏ ਏਐੱਸਆਈਆਂ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ
ਦੀਪਕ ਜੈਨ
- ਵੱਡੀ ਗਿਣਤੀ 'ਚ ਸ਼ਰਧਾਂਜਲੀ ਦੇਣ ਪੁੱਜੇ ਪੁਲਿਸ ਤੇ ਪ੍ਰਸ਼ਾਸਨ ਦੇ ੳੁੱਚ ਅਧਿਕਾਰੀ
ਜਗਰਾਓਂ, 16 ਮਈ 2021 - ਬੀਤੇ ਦਿਨੀਂ ਸਥਾਨਕ ਸ਼ਹਿਰ ਦੀ ਨਵੀਂ ਦਾਣਾ ਮੰਡੀ ਵਿਖੇ ਦੇਰ ਸ਼ਾਮ ਨੂੰ ਕਾਰ ਸਵਾਰ ਅਣਪਛਾਤੇ ਗੈਂਗਸਟਰਾਂ ਵੱਲੋਂ ਜਗਰਾਓਂ ਸੀਆਈਏ ਸਟਾਫ ਦੀ ਪੁਲਿਸ ਦੇ ਦੋ ਏਐੱਸਆਈਆਂ ਭਗਵਾਨ ਸਿੰਘ ਅਤੇ ਦਲਵਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਗਿਆ ਸੀ, ਜਿਨ੍ਹਾਂ ਵਿੱਚੋਂ ਭਗਵਾਨ ਸਿੰਘ ਦਾ ਅੱਜ ਸਥਾਨਕ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਅਤੇ ਦੂਜੇ ਏਐੱਸਆਈ ਦਲਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਉਸ ਦੇ ਪਿੰਡ ਤਰਨਤਾਰਨ ਜ਼ਿਲ੍ਹੇ ਵਿੱਚ ਕੀਤਾ ਗਿਆ ਹੈ।
ਇਸ ਮੌਕੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਆਈਜੀ ਨੌਨਿਹਾਲ ਸਿੰਘ, ਡੀਜੀਪੀ ਰੇਲਵੇ ਸੰਜੀਵ ਕਾਲੜਾ, ਸੈਂਕੜੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ, ਜਗਰਾਓਂ ਦੇ ਐੱਸਡੀਐੱਮ ਨਰਿੰਦਰ ਸਿੰਘ ਧਾਲੀਵਾਲ, ਐੱਸਐੱਸਪੀ ਚਰਨਜੀਤ ਸਿੰਘ ਸੋਹਲ, ਡੀਐਸਪੀ ਜਤਿੰਦਰ ਜੀਤ ਸਿੰਘ, ਡੀਐਸਪੀ ਰਾਜੇਸ਼ ਸ਼ਰਮਾ, ਹਲਕਾ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਮਲਕੀਤ ਸਿੰਘ ਦਾਖਾ, ਅਕਾਲੀ ਦਲ ਦੇ ਗੁਰਚਰਨ ਸਿੰਘ ਗਰੇਵਾਲ, ਮਾਰਕੀਟ ਕਮੇਟੀ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਸਮੇਤ ਕਈ ਸਮਾਜਿਕ ਤੇ ਰਾਜਨਿਤੀਤਕ ਆਗੂਆਂ ਨੇ ਸ਼ਿਰਕਤ ਕਰਦੇ ਹੋਏ ਭਗਵਾਨ ਸਿੰਘ ਨੂੰ ਨੱਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪ੍ਰਮਾਤਮਾ ਅੱਗੇ ਕੀਤੀ ਕਿ ਇਸ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਨਾਲ ਲਾਵੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।