ਪੜ੍ਹੋ ਸੋਨੂੰ ਸੂਦ ਨੇ ਮੋਗੇ ਦੇ ਲੋਕਾਂ ਨੂੰ ਕੀ ਸੁਨੇਹਾ ਦਿੱਤਾ ?
ਮੋਗਾ, 16 ਮਈ 2021 - ਮੋਗੇ ਦੇ ਰਹਿਣ ਵਾਲੇ ਪੰਜਾਬੀ ਬਾਲੀਵੁਡ ਐਕਟਰ ਸੋਨੂੰ ਸੂਦ ਨੇ ਆਪਣੇ ਜ਼ਿਲ੍ਹੇ ਦੇ ਲੋਕਾਂ ਨੂੰ ਟਵਿੱਟਰ ਰਾਹੀਂ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਸ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਸਬੰਧੀ ਸਰਕਾਰ ਵੱਲੋਂ ਜਾਰੀ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਇੱਥੇ ਉਨ੍ਹਾਂ ਨੇ ਆਪਣੀ ਵੀਡੀਓ 'ਚ ਮੋਗੇ ਦੇ ਡੀਸੀ ਅਤੇ ਐਸ ਐਸ ਪੀ ਦੀ ਤਾਰੀਫ ਕੀਤੀ ਕਿ ਕਿਸ ਤਰ੍ਹਾਂ ਉਨ੍ਹਾਂ ਵੱਲੋਂ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਆਪਣੀਆਂ ਡਿਊਟੀਆਂ ਨਿਭਾਈਆਂ ਜਾ ਰਹੀਆਂ ਹਨ ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ...