ਕਪੂਰਥਲਾ ਦੇ ਨਵੇਂ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਏ ਨਤਮਸਤਕ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 3 ਜੂਨ 2021 ਪਵਿੱਤਰ ਧਰਤੀ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਨਵ-ਨਿਯੁਕਤ ਐਸ ਐਸ ਪੀ ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਅਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਲੈਣ ਲਈ ਪੁੱਜੇ।
ਇਸ ਮੌਕੇ ਤੇ ਐਸਐਸਪੀ ਹਰਕਮਲਪ੍ਰੀਤ ਸਿੰਘ ਖੱਖ ਗੁਰਦੁਆਰਾ ਸਾਹਿਬ ਦੇ ਦਰਬਾਰ ਚ ਨਤਮਸਤਕ ਹੋਏ ਅਤੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ।
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪੁੱਜਣ ਤੇ ਨਵਨਿਯੁਕਤ ਐਸਐਸਪੀ ਕਪੂਰਥਲਾ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਰੇਸ਼ਮ ਸਿੰਘ ਮੁਕਤਸਰੀ ਅਤੇ ਹੈੱਡ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾਅ ਦੁਆਰਾ ਗੁਰੂ ਦੀ ਬਖਸ਼ਿਸ਼ ਸਿਰੋਪਾਓ ਅਤੇ ਗੁਰਦੁਆਰਾ ਸਾਹਿਬ ਦੀ ਤਸਵੀਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਤੋਂ ਬਾਅਦ ਐਸਐਸਪੀ ਕਪੂਰਥਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਤਪ ਅਸਥਾਨ ਤੇ ਵੀ ਸੀਸ ਨਵਾਇਆ ਅਤੇ ਗੁਰੂ ਸਾਹਿਬ ਵੱਲੋਂ ਆਪਣੇ ਹਸਤ ਕਮਲਾਂ ਦੇ ਨਾਲ ਲਗਾਈ ਗਈ ਪਵਿੱਤਰ ਬੇਰੀ ਦੇ ਦਰਸ਼ਨ ਵੀ ਕੀਤੇ ।
ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਹ ਆਪਣੀ ਚਾਰਜ ਸੰਭਾਲਣ ਤੋਂ ਪਹਿਲਾਂ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਗੁਰਦੁਆਰਾ ਸਾਹਿਬ ਵਿਖੇ ਪੁੱਜੇ ਹਨ।
ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਕਾਨੂਨ ਵਿਵਸਥਾ ਨੂੰ ਕਾਇਮ ਰੱਖਿਆ ਜਾਵੇਗਾ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ।