ਬਾਬੂਸ਼ਾਹੀ ਨਾਲ ਗੱਲਬਾਤ ਕਰਦੇ ਹੋਏ ਐਸ ,ਐਸ,ਪੀ ਸੰਦੀਪ ਗਰਗ
ਦੀਦਾਰ ਗੁਰਨਾ
ਪਟਿਆਲਾ 4 ਜੂਨ : ਸਮਾਜ ਅੰਦਰ ਕੁੱਝ ਵਿਅਕਤੀ ਆਪਣੇ ਨਿੱਜੀ ਮੁਫ਼ਾਦਾਂ ਦੀ ਖਾਤਰ ਸਮਾਜ ਨੂੰ ਵਿਗਾੜਨ ਦਾ ਕੰਮ ਕਰਦੇ ਹਨ , ਜਿਨ੍ਹਾਂ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ , ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਐਸ ,ਐਸ,ਪੀ ਪਟਿਆਲਾ ਡਾ ਸੰਦੀਪ ਗਰਗ ਨੇ ਬਾਬੂਸ਼ਾਹੀ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਕੀਤਾ , ਉਹਨਾਂ ਕਿਹਾ ਪਟਿਆਲਾ ਪੁਲਿਸ ਲੋਕਾਂ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਹੈ ,ਕੋਈ ਵੀ ਵਿਅਕਤੀ ਬੇਝਿਜਕ ਹੋ ਕੇ ਉਹਨਾਂ ਨੂੰ ਆਪਣੀ ਸਮੱਸਿਆ ਦੱਸ ਸਕਦਾ ਹੈ ,ਜਿਸਦਾ ਢੁਕਵਾਂ ਹੱਲ ਤੁਰੰਤ ਕੀਤਾ ਜਾਵੇਗਾ
ਉਨ੍ਹਾਂ ਅੱਗੇ ਕਿਹਾ ਕਿ ਚੰਗੇ ਸਮਾਜ ਦੀ ਉਸਾਰੀ ਲਈ ਸੂਝਵਾਨ ਵਿਅਕਤੀਆਂ ਨੂੰ ਅੱਗੇ ਆ ਕੇ ਪੁਲਿਸ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਕਿ ਮਾੜੀ ਸੋਚ ਦੇ ਵਿਅਕਤੀ ਆਪਣੇ ਆਪ ਪਿੱਛੇ ਹਟ ਜਾਣ , ਐਸ ,ਐਸ,ਪੀ ਸੰਦੀਪ ਗਰਗ ਨੇ ਅੱਗੇ ਕਿਹਾ ਕਿ ਸਮਾਜ ਸਾਡਾ ਸਭ ਦਾ ਸਾਂਝਾ ਹੈ ਇਸ ਲਈ ਸਾਨੂੰ ਕਿਸੇ ਨੂੰ ਵੀ ਸਮਾਜ ਵਿਰੋਧੀ ਕਾਰਵਾਈਆਂ ਵਿਚ ਹਿੱਸਾ ਨਹੀਂ ਲੈਣਾ ਚਾਹੀਦਾ ਸਗੋਂ ਮਾੜੇ ਅਨਸਰਾਂ ਦੀਆਂ ਸਮਾਜ ਵਿਰੋਧੀ ਕਾਰਵਾਈਆਂ ਦੀ ਸੂਚਨਾ ਪੁਲਿਸ ਪ੍ਰਸ਼ਾਸਨ ਨੂੰ ਦੇ ਕੇ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ