ਨਸ਼ੀਲੀਆਂ ਗੋਲੀਆਂ ਸਣੇ ਨੌਜਵਾਨ ਕਾਬੂ, ਕੇਸ ਦਰਜ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, , 5 ਜੂਨ 2021 - ਨਸ਼ਾ ਤਸਕਰਾਂ ਦੇ ਖਿਲਾਫ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ 190 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਚੌਧਰੀਆਂ ਦੇ ਐਸ ਐਚ ਓ ਸਬ-ਇੰਸਪੈਕਟਰ ਪਰਮਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਏ ਐਸ ਆਈ ਸਰਬਜੀਤ ਸਿੰਘ ਸਮੇਤ ਪੁਲਿਸ ਪਾਰਟੀ ਟੀ ਪੁਆਇੰਟ ਸਬ ਤਹਿਸੀਲ ਤਲਵੰਡੀ ਚੌਧਰੀਆਂ ਮੋਜੂਦ ਸੀ । ਤਾ ਦਾਣਾ ਮੰਡੀ ਦੀ ਤਰਫ਼ੋ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ ।
ਜਿਸਨੇ ਪੁਲਿਸ ਪਾਰਟੀ ਨੂੰ ਦੇਖ ਕੇ ਯੱਕਦਮ ਘਬਰਾ ਕੇ ਪਿੱਛੇ ਨੂੰ ਮੁੜਨ ਲੱਗ ਨੇ ਆਪਣੀ ਪਹਿਨੀ ਹੋਈ ਕੈਪਰੀ ਦੀ ਸੱਜੀ ਜੇਬ ਵਿੱਚੋਂ ਇੱਕ ਪਾਰਦਰਸ਼ੀ ਮੋਮੀ ਲਿਫ਼ਾਫ਼ਾ ਕੱਢ ਕੇ ਸੜਕ ਕਿਨਾਰੇ ਜਮੀਨ ਤੇ ਸੁੱਟ ਦਿੱਤਾ । ਜਿਸ ਵਿੱਚ ਨਸ਼ੀਲੀਆਂ ਗੋਲੀਆ ਸਾਫ ਦਿਖਾਈ ਦੇ ਰਹੀਆ ਸੀ । ਜਿਸ ਮਗਰੋਂ ਪੁਲਿਸ ਪਾਰਟੀ ਨੇ ਉਕਤ ਨੌਜਵਾਨ ਨੂੰ ਸ਼ੱਕ ਦੀ ਬਿਨਾਹ ਤੇ ਕਾਬੂ ਕਰਕੇ ਉਸਦਾ ਨਾਮ ਪਤਾ ਤਾਂ ਉਸਨੇ ਆਪਣਾ ਨਾਮ ਗੁਰਪ੍ਰੀਤ ਸਿੰਘ ਉਰਫ ਗੋਪੀ ਪੁੱਤਰ ਮੁਖਤਿਆਰ ਸਿੰਘ ਵਾਸੀ ਤਲਵੰਡੀ ਚੌਧਰੀਆ ਦੱਸਿਆ । ਜਿਸ ਤੋਂ ਬਾਅਦ ਪੁਲਿਸ ਪਾਰਟੀ ਵੱਲੋਂ ਉਕਤ ਨੌਜਵਾਨ ਵੱਲੋਂ ਸੁੱਟੇ ਲਿਫਾਫੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ ਬਿਨਾ ਮਾਰਕਾ 190 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਐਸ ਐਚ ਓ ਨੇ ਦੱਸਿਆ ਕਿ ਮਾਮਲੇ ਵਿਚ ਪੁਲਿਸ ਵੱਲੋਂ ਉਕਤ ਨੌਜਵਾਨ ਦੇ ਖ਼ਿਲਾਫ਼ 22-61-85 ਐਨ ਡੀ ਪੀ ਐਸ ਐਕਟ ਦੇ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।