← ਪਿਛੇ ਪਰਤੋ
ਹਲਕਾ ਘਨੌਰ 'ਚ ਬੀਬੀ ਮੁਖਮੈਲਪੁਰ ਨੇ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ
ਜਗਤਾਰ ਸਿੰਘ
ਪਟਿਆਲਾ 6 ਜੂਨ 2021 : ਹਲਕਾ ਘਨੌਰ ਦੀ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਵੱਲੋਂ ਨੇੜੇ ਪਿੰਡ ਜਨਸੂਆ ,ਪਹਿਰ ਸਣੇ ਨੇੜਲੇ ਪਿੰਡਾਂ ਵਿੱਚ ਅਕਾਲੀ ਪਾਰਟੀ ਵਰਕਰਾਂ ਦੇ ਨਾਲ ਮੀਟਿੰਗਾਂ ਕਰਕੇ ਚੋਣਾਂ ਸੰਬੰਧੀ ਵਿਚਾਰਾਂ ਕੀਤੀਆਂ । ਬੀਬੀ ਮੁਖਮੇੈਲਪੁਰ ਨੇ ਕਿਹਾ ਕਿ ਅਮਰਿੰਦਰ ਕਾਂਗਰਸ ਸਰਕਾਰ ਨੂੰ ਸੂਬੇ ਦੀ ਸੱਤਾ ਸੰਭਾਲੇ ਸਾਢੇ ਚਾਰ ਸਾਲ ਦਾ ਸਮਾਂ ਬੀਤ ਚੁੱਕਿਆ ਹੈ ਪਰ ਇਸਦੇ ਬਾਵਜੂਦ ਵੀ ਸਰਕਾਰ ਸੂਬੇ ਦੀ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਚ ਨਾਕਾਮਯਾਬ ਸਾਬਤ ਹੋਈ ।ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਤੈਅ ਹੈ । ਇਸ ਮੌਕੇ ਵੱਖ ਵੱਖ ਪਿੰਡਾਂ ਦੇ ਪਾਰਟੀ ਵਰਕਰਾਂ ਵੱਲੋਂ ਹੱਥ ਖੜ੍ਹੇ ਕਰਕੇ ਸਮਰਥਨ ਦੇਣ ਦਾ ਵਾਅਦਾ ਕੀਤਾ।
Total Responses : 928