ਪੰਜਾਬ ਦੇ ਵਿੱਚ ਝੋਨੇ ਦੀ ਰਸਮੀ ਲਵਾਈ ਸ਼ੁਰੂ, ਪਰ ਯੂਨੀਵਰਸਿਟੀ ਨੇ ਕਿਹਾ 25 ਜੂਨ ਤੋਂ ਬਾਅਦ ਲਾਓ ਝੋਨਾ, ਪੜ੍ਹੋ ਕਿਉਂ ?
ਸੰਜੀਵ ਸੂਦ
- ਨਵੀਂਆਂ ਕਿਸਮਾਂ ਵੀ ਈਜਾਦ
ਲੁਧਿਆਣਾ, 10 ਜੂਨ 2021 - ਭਾਵੇਂ ਪੰਜਾਬ ਦੇ ਵਿੱਚ ਅੱਜ ਤੋਂ ਝੋਨੇ ਦੀ ਰਸਮੀ ਲਵਾਈ ਸ਼ੁਰੂ ਹੋ ਗਈ ਹੈ। ਪਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ 25 ਜੂਨ ਤੋਂ ਬਾਅਦ ਹੀ ਝੋਨੇ ਦੀ ਲਵਾਈ ਸ਼ੁਰੂ ਕਰਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀਬਾਡ਼ੀ ਯੂਨੀਵਰਸਿਟੀ ਵੱਲੋਂ ਜੋ ਨਵੀਂਆਂ ਝੋਨੇ ਦੀਆਂ ਕਿਸਮਾਂ ਬਣਾਈਆਂ ਗਈਆਂ ਹਨ ਉਹ ਬਹੁਤ ਘੱਟ ਪਾਣੀ ਲੈਂਦੀਆਂ ਹਨ ਅਤੇ ਬਹੁਤ ਘੱਟ ਸਮੇਂ ਵਿੱਚ ਤਿਆਰ ਹੋ ਜਾਂਦੀਆਂ ਹਨ।
ਉਨ੍ਹਾਂ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਦਸ ਝੋਨੇ ਦੀਆਂ ਨਵੀਂਆਂ ਕਿਸਮਾਂ ਕਿਸਾਨਾਂ ਨੂੰ ਲਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਧਰਤੀ ਹੇਠਲੇ ਪਾਣੀਆਂ ਨੂੰ ਬਚਾਉਣ ਲਈ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਵੀ ਕਿਹਾ ਜਾ ਰਿਹਾ ਹੈ ਤਾਂ ਜੋ ਨਾ ਸਿਰਫ ਲੇਬਰ ਬਚਾਈ ਜਾ ਸਕੇ ਸਗੋਂ ਧਰਤੀ ਹੇਠਲੇ ਪਾਣੀ ਨੂੰ ਵੀ ਵੱਧ ਤੋਂ ਵੱਧ ਬਚਾਇਆ ਜਾ ਸਕੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪ੍ਰੋਫੈਸਰ ਬੂਟਾ ਸਿੰਘ ਵੱਲੋਂ ਇਸ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਕਿਵੇਂ ਸਿੱਧੀ ਬਿਜਾਈ ਕੀਤੀ ਜਾ ਸਕਦੀ ਹੈ ਅਤੇ ਕਿਹੜੀ ਘੜੀ ਝੋਨੇ ਦੀ ਨਵੀਂਆਂ ਕਿਸਮਾਂ ਹਨ ਜਿਸ ਨਾਲ ਕਿਸਾਨ ਘੱਟ ਖਰਚੇ ਤੇ ਵੱਧ ਝਾੜ ਪ੍ਰਾਪਤ ਕਰ ਸਕਦੇ ਹਨ।