ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਸਬੰਧੀ ਵਿਚਾਰਾਂ
ਅਸ਼ੋਕ ਵਰਮਾ
ਬਠਿੰਡਾ,10 ਜੂਨ2021: ਕਿਰਤੀ ਕਿਸਾਨ ਯੂਨੀਅਨ ਪਿੰਡ ਲਹਿਰਾ ਬੇਗਾ ਦੇ ਆਗੂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦਿਵਸ ਤੇ ਪਿੰਡ ਦੇ ਗੁਰਦੁਆਰਾ ਵਿਚ ਕਿਸਾਨਾਂ ਨਾਲ ਵਿਚਾਰ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੀ ਸ਼ਹਾਦਤ ਤੋਂ ਕਿਸਾਨਾਂ ਨੂੰ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕੇਂਦਰ ਦੀ ਮੋਦੀ ਹਕੂਮਤ ਖਿਲਾਫ ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਬਾਰਡਰ ਤੇ ਡਟੇ ਹੋਏ ਨੇ ਕਿਸਾਨ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਡਟੇ ਹੋਏ ਹਨ।
ਉਨ੍ਹਾਂ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਤਿੰਨੇ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਫਸਲਾਂ ਦੇ ਭਾਅ ਦੀ ਗਾਰੰਟੀ ਵਾਲਾ ਕਾਨੂੰਨ ਨਹੀਂ ਬਣਾਉਂਦੀ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅੱਜ ਵੀ ਕਾਰਪੋਰੇਟ ਘਰਾਣੇ ਕਿਸਾਨਾਂ ਦੀ ਜ਼ਮੀਨ ਕੌਡੀਆਂ ਦੇ ਭਾਅ ਤੇ ਖਰੀਦ ਰਹੇ ਹਨ ਅਤੇ ਕਿਸਾਨ ਜ਼ਮੀਨ ਤੋਂ ਵਿਹਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਵਿਰੋਧੀ ਨੀਤੀਆਂ ਖਿਲਾਫ ਲੋਕਾਂ ਨੇ ਹਮੇਸ਼ਾ ਸੰਘਰਸ਼ ਰਾਹੀਂ ਜਿੱਤਾਂ ਪ੍ਰਾਪਤ ਕੀਤੀਆਂ ਅਤੇ ਇਹ ਸੰਘਰਸ਼ ਵੀ ਤਿੰਨੇ ਕਾਨੂੰਨ ਵਾਪਸ ਕਰਾ ਕੇ ਇਤਿਹਾਸ ਦੇ ਚ ਪਹਿਲੀ ਵਾਰ ਆਪਣੀ ਜਿੱਤ ਦਰਜ ਕਰਾਏਗਾ। ਇਸ ਮੌਕੇ ਮੰਦਰ ਸਿੰਘ, ਪੱਪੀ ਸਿੰਘ, ਬਿੱਟੂ ਸਿੰਘ, ਰਾਜਾ ਸਿੰਘ, ਮਹਿੰਦਰਪਾਲ ਤੇ ਗੁਰਜੀਤ ਸਿੰਘ ਆਦਿ ਹਾਜਰ ਸਨ।