ਮਹਿੰਦਰਾ ਜੁਗਰਾਫੀਕਲ ਸੋਸਾਇਟੀ ਨੇ ਵਿਸ਼ਵ ਵਾਤਾਵਰਣ ਦਿਵਸ ’ਤੇ ਵੈਬੀਨਾਰ ਕਰਵਾਇਆ
ਜਗਤਾਰ ਸਿੰਘ
ਪਟਿਆਲਾ, 10 ਜੂਨ 2021 - ਕੋਵਿਡ-19 ਦੀਆਂ ਪਾਬੰਦੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪੀ ਜੀ ਭੂਗੋਲ ਵਿਭਾਗ ਵੱਲੋਂ ਮਹਿੰਦਰਾ ਜੁਗਰਾਫੀਕਲ ਸੋਸਾਇਟੀ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ’ਤੇ ਵੈਬੀਨਾਰ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਸਰਕਾਰੀ ਮਹਿੰਦਰਾ ਕਾਲਜ ਦੇ ਪ੍ਰਿੰਸੀਪਲ ਡਾਕਟਰ ਸਿਮਰਤ ਕੌਰ ਨੇ ਸੋਸਾਇਟੀ ਮੈਂਬਰਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਨੇ ਗੁਆਂਢੀ ਕਾਲਜਾਂ ਦੇ ਪ੍ਰੋਫੈਸਰ ਸਾਹਿਬਾਨਾਂ ਅਤੇ ਵਿਦਿਆਰਥੀਆਂ ਨੂੰ ਵਿਸ਼ੇਸ਼ ਉੱਦਮ ਦੁਆਰਾ ਆਪਣੇ ਨਾਲ ਜੋੜਿਆ ।
ਇਸ ਮੌਕੇ ਮਹਿਮਾਨ ਵਕਤਾ ਡਾਕਟਰ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ (ਰਿਟਾਇਰਡ) ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪਟਿਆਲਾ ਨੇ ਇਸ ਦਿਨ ਦੀ ਮਹੱਤਤਾ ਦੱਸਦੇ ਹੋਏ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ 1974 ਤੋਂ ਬਾਅਦ ਲਗਾਤਾਰ ਹਰ ਸਾਲ ਲੋਕਾਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਲਈ ਉਨ੍ਹਾਂ ਵੱਲੋਂ ਪਾਏ ਜਾਣ ਵਾਲੇ ਯੋਗਦਾਨ ਤੋਂ ਜਾਣੂੰ ਕਰਵਾਇਆ ਜਾਂਦਾ ਹੈ । ਉਨ੍ਹਾਂ ਇਸ ਮੌਕੇ ਸਾਡੇ ਦੇਸ਼ ਵਿੱਚ ਵਿਦਿਆਰਥੀਆਂ ਵੱਲੋਂ ਗਰੀਨ ਅੰਬੈਸਡਰ ਬਣ ਕੇ ਵਾਤਾਵਰਣ ਪ੍ਰਣਾਲੀ ਦੀ ਸੰਭਾਲ ਵਿੱਚ ਵਿਸ਼ੇਸ਼ ਯੋਗਦਾਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਸਕਦੀਆਂ/ ਜਾਣੀਆਂ ਚਾਹੀਦੀਆਂ ਹਨ । ਇਸ ਵੈਬੀਨਾਰ ਵਿੱਚ ਸਥਾਨਕ ਅਤੇ ਦੂਰ ਦੁਰਾਡੇ ਦੇ ਕਾਲਜਾਂ ਦੇ 97 ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਅੰਤ ਵਿੱਚ ਡਾਕਟਰ ਜਰਨੈਲ ਸਿੰਘ ਮੁਖੀ ਭੂਗੋਲ ਵਿਭਾਗ ਨੇ ਮਹਿਮਾਨਾਂ ਅਤੇ ਪ੍ਰਤੀਭਾਗੀਆਂ ਦਾ ਧੰਨਵਾਦ ਕੀਤਾ ।