ਮੁਕਤਸਰ ’ਚ ‘ਆਪ’ ਆਗੂਆਂ ਨੇ ਫੂਕਿਆ ਸਾਧੂ ਸਿੰਘ ਧਰਮਸੋਤ ਦਾ ਪੁਤਲਾ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 12 ਜੂਨ 2021-ਪੰਜਾਬ ਦੇ ਐਸਸੀ/ਐਸਟੀ ਵਿਦਿਆਰਥੀਆਂ ਦੀ ਪੋਸਟ ਮੈਟਿ੍ਰਕ ਸਕਾਲਰਸ਼ਿਪ ਵਿੱਚ ਕੀਤੇ ਘੋਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਜਗਦੀਪ ਸਿੰਘ ਕਾਕਾ ਬਰਾੜ ਵਾਇਸ ਪ੍ਰਧਾਨ ਕਿਸਾਨ ਵਿੰਗ ਪੰਜਾਬ, ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਬਾਂਮ, ਸਤਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਐਸੀ ਵਿੰਗ ਤੇ ਸੁਖਜਿੰਦਰ ਸਿੰਘ ਕਾਉਣੀ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਦੀ ਅਗਵਾਈ ਵਿੱਚ ਡੀਸੀ ਦਫਤਰ ਦੇ ਸਾਮਣੇ ਕਾਂਗਰਸ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕਿਆ ਗਿਆ ਤੇ ਪੰਜਾਬ ਸਰਕਾਰ ਵਿਰੁੱਧ ਨਾਆਰੇਬਾਜ਼ੀ ਕੀਤੀ ਗਈ। ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਘੁਟਾਲੇ ਵਿੱਚ ਸ਼ਾਮਿਲ ਮੰਤਰੀ ਤੇ ਅਫਸਰਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।
ਆਪ ਵੱਲੋਂ ਦਲਿਤ ਵਿਦਿਆਰਥੀਆਂ ਲਈ ਹੈਲਪਲਾਈਨ ਨੰਬਰ 78272-73487 ਜਾਰੀ ਕੀਤਾ, ਜਿਸ ’ਤੇ ਵਿਦਿਆਰਥੀਆਂ ਆਪਣੀ ਸਮੱਸਿਆ ਦਰਜ ਕਰਵਾ ਸਕਦੇ ਹਨ। ਧਰਨੇ ਨੂੰ ਸੰਬੋਧਨ ਕਰਦਿਆਂ ਆਪ ਦੇੇ ਆਗੂਆਂ ਵੱਲੋ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਤੇ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਇੱਕ ਪਾਸੇ ਸੂਬੇ ਸਰਕਾਰ ਸਿੱਖਿਆ ਦੇ ਖੇਤਰ ’ਚ ਵੱਡੇ ਸੁਧਾਰ ਕਰਨ ਦੇ ਦਾਅਵੇ ਕਰ ਰਹੀ ਹੈ, ਜਦਕਿ ਅਸਲ ’ਚ ਪੰਜਾਬ ਦੇ 2 ਲੱਖ ਤੋਂ ਜਿਆਦਾ ਐਸਸੀ/ਐਸਟੀ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇਣ ਤੋਂ ਰੋਕਿਆ ਜਾ ਰਿਹਾ ਹੈ।
ਇਸ ਮੌਕੇ ਕਰਨੈਲ ਸਿੰਘ ਖਜ਼ਾਨਚੀ, ਵਿਜੇ ਕੁਮਾਰ ਇਵੇਂਟ ਇੰਚਾਰਜ, ਬਾਬੂ ਸਿੰਘ ਧੀਮਾਨ ਦਫਤਰ ਇੰਚਾਰਜ, ਇਕਬਾਲ ਸਿੰਘ ਜ਼ਿਲ੍ਹਾ ਪ੍ਰਧਾਨ ਬੁੱਧੀਜੀਵੀਆਂ ਵਿੰਗ, ਗੁਰਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਸਾਬਕਾ ਸਰਵਿਸਮੈਨ, ਸਹਿਲ ਮੋਂਗਾ ਸੈਕਟਰੀ ਯੂਥ ਵਿੰਗ, ਜਗਮੀਤ ਸਿੰਘ ਜੱਗਾ ਐਮਸੀ, ਮਨਵੀਰ ਖੱੁਡੀਆਂ ਬਲਾਕ ਪ੍ਰਧਾਨ ਲੰਬੀ ਆਦਿ ਹਾਜ਼ਰ ਸਨ।