ਚੰਡੀਗੜ੍ਹ 'ਚ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ
ਚੰਡੀਗੜ੍ਹ, 12 ਜੂਨ, 2021: ਯੂਟੀ ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਜਿਸ ਤਹਿਤ 14 ਜੂਨ ਨੂੰ ਹੁਣ ਸਾਰੇ ਪ੍ਰਸ਼ਾਸਨਿਕ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਚੰਡੀਗੜ੍ਹ ਪ੍ਰਸ਼ਾਸਨ ਅਧੀਨ ਸਨਅਤੀ ਅਦਾਰਿਆਂ ਸਮੇਤ ਸੰਸਥਾਵਾਂ ਵਿੱਚ ਛੁੱਟੀ ਰਹੇਗੀ।