ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਪੰਜਾਬ ਸਰਕਾਰ ਵੱਲੋਂ 353 ਕਰੋੜ ਰੁਪਏ ਜਾਰੀ ਕੀਤੇ ਗਏ: ਡਿੰਪਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 12 ਜੂਨ 2021 - ਆਪਣਾ ਹਲਕਾ ਆਪਣਾ ਪ੍ਰੀਵਾਰ ਤਹਿਤ ਅੱਜ ਸੁਲਤਾਨਪੁਰ ਲੋਧੀ ਵਿਖੇ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਸੱਦੂਵਾਲ ਦੇ ਗ੍ਰਹਿ ਵਿਖੇ ਜਸਬੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਦੁੱਖ ਸਾਂਝਾ ਕਰਨ ਲਈ ਪਹੁੰਚੇ। ਬੀਤੇ ਦਿਨੀਂ ਸਰਜੀਤ ਸਿੰਘ ਸੱਦੂਵਾਲ ਦੇ ਵੱਡੇ ਭਾਈ ਸਾਹਿਬ ਅਕਾਲ ਚਲਾਨਾ ਕਰ ਗਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜਸਬੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਕੇਂਦਰ ਸਰਕਾਰ ਦੇ ਐਸ ਸੀ ਕਮਿਸ਼ਨ ਵੱਲੋਂ ਮੁੱਖ ਸਕੱਤਰ ਪੰਜਾਬ ਨੂੰ ਸੰਮਨ ਕਰਨ ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪਹਿਲਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਦੇ ਮੁੱਖ ਸਕੱਤਰ ਨੂੰ ਸੰਮਨ ਭੇਜਣੇ ਚਾਹੀਦੇ ਹਨ ਕਿਉਂਕਿ ਚਾਰ- ਸਾਲ ਤੋਂ ਕੋਈ ਵੀ ਪੈਸਾ ਕੇਂਦਰ ਨੇ ਪੰਜਾਬ ਸਰਕਾਰ ਨੂੰ ਨਹੀਂ ਨਹੀਂ ਭੇਜਿਆ।
ਉਨ੍ਹਾਂ ਕਿਹਾ ਕਿ ਸਾਰੇ ਸੰਸਦ ਮੈਂਬਰਾਂ ਨੇ ਮਿਲ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਤਾਂ ਉਨ੍ਹਾਂ ਨੇ 353 ਕਰੋੜ ਰੁਪਏ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡ ਜਾਰੀ ਕਰ ਦਿੱਤੇ। ਉਹਨਾਂ ਕਿਹਾ ਪੰਜਾਬ ਸਰਕਾਰ ਵਲੋਂ ਕਿਸੇ ਵੀ ਐਸਸੀ. ਬੱਚੇ ਦਾ ਭਵਿੱਖ ਖਤਰੇ ਚ ਨਹੀਂ ਪੈਣ ਦਿੱਤਾ ਜਾਵੇਗਾਂ। ਸ੍ਰੀ ਡਿੰਪਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਹੋਏ ਗਠਜੋੜ ਨੂੰ ਇੱਕ ਮਹਿਜ ਸੱਤਾਂ ਦੇ ਲਾਲਚ ਲਈ ਗਠਜੋੜ ਦੱਸਿਆ।
ਇਸ ਮੌਕੇ ਸਥਾਨਕ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਆਪਣਾ ਆਧਾਰ ਖੋਹ ਚੁੱਕਿਆ ਹੈ, ਕਾਂਗਰਸ ਪਾਰਟੀ ਹੀ 2022 ਵਿਧਾਨ ਸਭਾ ਚੋਣਾਂ ਵਿੱਚ ਹੀ ਬਹੁਮਤ ਨਾਲ ਆਪਣੀ ਦੁਬਾਰਾ ਸਰਕਾਰ ਬਣਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਬੋਜ ਵੈੱਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਐਡ. ਜਸਪਾਲ ਸਿੰਘ ਧੰਜੂ , ਪੰਚਾਇਤ ਸੰਮਤੀ ਦੇ ਚੇਅਰਮੈਨ ਰਜਿੰਦਰ ਸਿੰਘ ਤਕੀਆ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ ਰਾਜੁੂ, ਮੀਤ ਪ੍ਰਧਾਨ ਤੇਜਵੰਤ ਸਿੰਘ, ਸਰਪੰਚ ਗੁਰਪ੍ਰੀਤ ਸਿੰਘ ਫੌਜੀ ਕਲੋਨੀ ਮੀਡੀਆ ਕੋਆਰਡੀਨੇਟਰ, ਡਾ. ਜਸਬੀਰ ਸਿੰਘ ਤਰਫਹਾਜੀ ਸਰਪੰਚ, ਜਸਬੀਰ ਸਿੰਘ ਖਾਲਸਾ, ਮੇਜਰ ਸਿੰਘ, ਨਿਰਮਲ ਚੰਦ, ਰਮਨਦੀਪ ਸਿੰਘ, ਨਿਰਮਲ ਸਿੰਘ ਰਾਮੇ, ਬਲਕਾਰ ਸਿੰਘ, ਵਿਕਰਮਜੀਤ ਸਿੰਘ, ਤਰਸੇਮ ਸਿੰਘ ਆਦਿ ਵੀ ਹਾਜ਼ਰ ਸਨ।