← ਪਿਛੇ ਪਰਤੋ
ਜਗਦੀਸ਼ ਥਿੰਦ
ਫਾਜ਼ਿਲਕਾ, 12 ਜੂਨ ਡਿਪਟੀ ਕਮਿਸ਼ਨਰ ਸ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ. ਸ੍ਰੀ ਕੇਸ਼ਵ ਗੋਇਲ ਦੀ ਅਗਵਾਈ ਹੇਠ ਫਾਜ਼ਿਲਕਾ ਨਾਲ ਸਬੰਧਤ ਕਰੋਨਾ ਪੀੜਤ ਲੋੜਵੰਦਾਂ ਨੂੰ ਪ੍ਰਸ਼ਾਸਨ ਵੱਲੋਂ ਰਾਸ਼ਨ ਕਿੱਟਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਕਰੋਨਾ ਨਾਲ ਦੌਰਾਨ ਪੀੜਤ ਲੋੜਵੰਦਾਂ ਦੀ ਭਲਾਈ ਤੇ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਤੇ ਕਾਰਜਸ਼ੀਲ ਹੈ। ਐਸ.ਡੀ.ਐਮ. ਸ੍ਰੀ ਗੋਇਲ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਨਾਲ ਜੂਝ ਰਹੇ ਲੋੜਵੰਦ ਵਿਅਕਤੀਆਂ ਨੂੰ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਰਾਸ਼ਨ ਕਿੱਟਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜ਼ੋ ਲੋੜਵੰਦਾਂ ਨੂੰ ਇਸ ਮੁਸ਼ਕਲ ਸਮੇਂ `ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਤੋਂ ਇਲਾਵਾ ਐਸ.ਡੀ.ਐਮ ਸ੍ਰੀ ਕੇਸ਼ਵ ਗੋਇਲ ਨੇ ਦੱਸਿਆ ਕਿ ਕਰੋਨਾ `ਤੇ ਮਾਤ ਪਾਉਣ ਲਈ ਪਿੰਡਾਂ ਵਿਚ ਵੈਕਸੀਨੇਸ਼ਨ ਤੇ ਸੈਂਪਲਿੰਗ ਦੇ ਕੈਂਪ ਲਗਾਏ ਜਾ ਰਹੇ ਹਨ ਇਸ ਤੋਂ ਇਲਾਵਾ ਪਿੰਡਾਂ ਵਿਚ ਲੋਕਾਂ ਨੂੰ ਲੱਛਣ ਨਜਰ ਆਉਣ `ਤੇ ਟੈਸਟ ਕਰਵਾਉਣ ਅਤੇ ਵੈਕਸੀਨੇਸ਼ਨ ਕਰਵਾਉਣ ਪ੍ਰਤੀ ਨੌਜਵਾਨਾ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜ਼ੋ ਜਲਦ ਤੋਂ ਜਲਦ ਕਰੋਨਾ ਖਿਲਾਫ ਵਿੱਢੀ ਗਈ ਜੰਗ `ਤੇ ਫਤਿਹ ਹਾਸਲ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਵਧਾਨੀਆਂ ਦੀ ਪਾਲਣਾ ਕਰਨ ਬਾਰੇ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।
Total Responses : 260