ਪੋਸਟ ਮੈਟ੍ਰਿਕ ਸਕਾਲਰਸ਼ਿਪ 'ਚ ਹੋਏ ਘੁਟਾਲੇ ਦਾ ਆਪ ਨੇ ਖੋਲ੍ਹਿਆ ਪਿਟਾਰਾ
ਪਟਿਆਲਾ 12 ਜੂਨ 2021 - ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਵਿਰੁੱਧ ਅੱਜ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਆਪ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਮੇਘ ਚੰਦ ਸ਼ੇਰਮਾਜਰਾ ਦੀ ਅਗੁਵਾਈ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਿਰੁੱਧ ਪੁਤਲਾ ਫ਼ੂਕ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਘੁਟਾਲੇ ਵਿੱਚ ਸਾਮਲ ਮੰਤਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਸਮੇਂ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਲਈ ਹੈਲਪ ਲਾਈਨ ਨੰਬਰ 7827273487 ਜਾਰੀ ਕੀਤਾ , ਜਿਸ 'ਤੇ ਵਿਦਿਆਰਥੀ ਆਪਣੀ ਸਮੱਸਿਆ ਦਰਜ਼ ਕਰਵਾ ਸਕਦੇ ਹਨ।
ਪ੍ਰਦਰਸ਼ਨਕਰੀਆਂ ਨੂੰ ਸੰਬੋਧਨ ਕਰਦਿਆਂ ਆਪ ਦੇ ਜ਼ਿਲਾ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਿੱਖਿਆਂ ਮੰਤਰੀ ਸਿੱਖਿਆਂ ਪ੍ਰਣਾਲੀ ਵਿੱਚ ਵਿਕਾਸ਼ ਕਰਨ ਦੇ ਦਮਗਜ਼ੇ ਮਾਰਦੇ ਫ਼ਿਰਦੇ ਹਨ, ਜਦੋਂ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਇਹ ਅਸਲ ਤਸਵੀਰ ਹੈ ਕਿ ਪੰਜਾਬ ਦੇ 2 ਲੱਖ ਤੋਂ ਜ਼ਿਆਦਾ ਐਸ.ਸੀ ਐਸ.ਟੀ ਵਿਦਿਆਰਥੀ ਪ੍ਰੀਖਿਆਵਾਂ ਦੇ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਕੀਤੇ ਘੁਟਾਲੇ ਦੇ ਮੁੱਦੇ ਤੇ ਵਾਈਟ ਪੇਪਰ ਜ਼ਾਰੀ ਕਰਨਾ ਚਾਹੀਦਾ ਹੈ ਤਾਂ ਜੋ ਸਕਾਲਰਸ਼ਿਪ ਘੁਟਾਲੇ ਦੀ ਸੱਚਾਈ ਲੋਕਾਂ ਸਾਹਮਣੇਂ ਆ ਸਕੇ। ਆਪ ਆਗੂਆਂ ਚ ਮੇਘ ਚੰਦ ਸ਼ੇਰਮਾਜਰਾ ਅਤੇ ਗੁਰਮੁਖ ਸਿੰਘ ਘਨੌਰ ਨੇ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ 2020-21 ਵਿੱਦਿਅਕ ਵਰੇ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੀ ਅੰਤਿਮ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ ਪ੍ਰੰਤੂ ਕੇਂਦਰ ਤੇ ਸੂਬਾ ਸਰਕਾਰ ਦੀ ਖੇਡ ਵਿੱਚ ਬਾਕੀ ਤਿੰਨ ਸੈ਼ਸ਼ਨ ਦੇ ਬੱਚਿਆਂ ਦਾ ਭਵਿੱਖ ਅਜੇ ਵੀ ਦਾਅ ਉਤੇ ਲੱਗਿਆ ਹੋਇਆ ਹੈ, ਕਿਉਂਕਿ ਜੁਆਇੰਟ ਐਸੋਸੀਏਸ਼ਨ ਆਫ ਕਾਲਜਿਜ਼ (ਜੇ.ਏ.ਸੀ.) ਨੇ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਕਿ ਬਾਕੀ ਸਾਲਾਂ ਦੀ ਬਕਾਇਆਂ ਰਾਸ਼ੀ ਕਾਰਨ ਵਿਦਿਆਰਥੀਆਂ ਦੇ ਰੋਲ ਨੰਬਰ ਜਾਰੀ ਨਹੀਂ ਕਰੇਗੀ ।
ਆਪ ਆਗੂਆਂ ਨੇ ਕਿਹਾ ਕਿ ਐਸ.ਸੀ ਵਿਦਿਆਰਥੀਆਂ ਦੀ ਸਕਾਲਰਸ਼ਿਪ ਵਿੱਚ ਘੁਟਾਲੇ ਕਰਕੇ ਕੈਪਟਨ ਅਮਰਿੰਦਰ ਸਿੰਘ ਨੇ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਕੇ ਰੱਖ ਦਿੱਤਾ ਹੈ ਕਿਉਂਕਿ ਸੂਬੇ ਦੇ ਬਹੁਤ ਸਾਰੇ ਕਾਲਜਾਂ ਨੇ ਜਿੱਥੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੇ ਰੋਲ ਨੰਬਰ ਦੇਣ ਤੋਂ ਮਨਾ ਕਰ ਦਿੱਤੇ ਹੈ, ਉਥੇ ਹੀ ਕਾਲਜਾਂ ਨੇ ਵਿਦਿਆਰਥੀਆਂ ਦੇ ਅਹਿਮ ਸਰਟੀਫ਼ਿਕੇਟ ਅਤੇ ਡਿਗਰੀਆਂ ਵੀ ਆਪਣੇ ਕਬਜੇ ਵਿੱਚ ਰੱਖੀਆਂ ਹੋਈਆਂ ਹਨ। ਜਿਸ ਕਾਰਨ ਵਿਦਿਆਰਥੀ ਨੌਰਕੀਆਂ ਲੈਣ ਲਈ ਅਪਲਾਈ ਕਰਨ ਤੋਂ ਵੀ ਵਾਂਝੇ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਵੱਡੇ ਵੱਡੇ ਐਲਾਨ ਕਰ ਰਹੇ ਹਨ, ਪਰ ਪੰਜਾਬ ਦੇ ਲੋਕਾਂ ਦਾ ਹੁਣ ਉਨ੍ਹਾਂ ਤੋਂ ਵਿਸ਼ਵਾਸ ਉਠ ਗਿਆ ਹੈ।
ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਪੰਜਾਬ ਦੇ ਐਸ.ਸੀ ਐਸ.ਟੀ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੁਰੰਤ ਜਾਰੀ ਕਰੇ ਅਤੇ ਸਕਾਲਰਸ਼ਿਪ ਰਕਮ ਵਿੱਚ ਘੁਟਾਲਾ ਕਰਨ ਵਾਲੇ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ ਅਤੇ ਅਧਿਕਾਰੀਆਂ ਖ਼ਿਲਾਫ਼ ਆਪਰਾਧਿਕ ਮਾਮਲਾ ਦਰਜ਼ ਕਰੇ। ਇਸ ਮੌਕੇ ਕੁਲਵੰਤ ਸਿੰਘ ਬਾਜੀਗਰ, ਨਾਰਾਇਣ ਸਿੰਘ ਨਰਸੌਤ, ਬਲਵਿੰਦਰ ਸਿੰਘ, ਵੀਰਪਾਲ ਕੌਰ ਚਹਿਲ ਜ਼ਿਲਾ ਪ੍ਰਧਾਨ ਵੂਮੈਨ ਵਿੰਗ, ਗੁਰਦੇਵ ਸਿੰਘ ਦੇਵ ਮਾਨ, ਅਮਰੀਕ ਸਿੰਘ ਬੰਗਰ, ਬਰਿੰਦਰ ਬਿੱਟੂ ਯੂਥ ਪ੍ਰਧਾਨ, ਜਸੀ ਸੌਹੀਆਂਵਾਲਾ, ਨੀਨਾ ਮਿਤਲ ਖਜਾਨਚੀ ਪੰਜਾਬ, ਚੇਤਨ ਸਿੰਘ ਜੌੜੇਮਾਜਰਾ ਹਲਕਾ ਇੰਚਾਰਜ ਸਮਾਣਾ, ਹਰਮੀਤ ਸਿੰਘ ਪਠਾਣਮਾਜਰਾ ਹਲਕਾ ਇੰਚਾਰਜ ਸਨੌਰ, ਮੇਜਰ ਆਰਪੀਐਸ ਮਲਹੌਤਰਾ, ਜੇਪੀ ਸਿੰਘ, ਪ੍ਰੀਤਿ ਮਲਹੌਤਰਾ, ਡਾ. ਬਲਬੀਰ ਸਿੰਘ, ਕੁੰਦਨ ਗੌਗਿਆ, ਪ੍ਰੌ. ਸੁਮੇਰ ਸਿਡਾ, ਇੰਦਰਜੀਤ ਸੰਧੂ, ਬਲਦੇਵ ਸਿੰਘ ਦੇਵੀਗੜ, ਰਣਜੌਧ ਹੰਡਾਣਾ, ਬਲਜਿੰਦਰ ਢਿਲੌੰ, ਜਰਨੈਲ ਮਨੂ, ਗੁਰਪ੍ਰੀਤ ਸੰਧੂ, ਗੁਰਜੰਟ, ਵਿਕੀ ਘਨੌਰ, ਗੁਰਪ੍ਰੀਤ ਸਿੰਘ ਧਮੌਲੀ, ਬੰਤ ਸਿੰਘ ਰਾਜਪੁਰਾ ਮੌਜੂਦ ਸਨ।