ਕੋਟਕਪੁਰਾ ਫਾਇਰਿੰਗ ਕੇਸ ’ਚ ਐਸ ਆਈ ਟੀ ਵੱਲੋਂ ਪ੍ਰਕਾਸ਼ ਸਿੰਘ ਬਾਦਲ ਤਲਬ
ਚੰਡੀਗੜ੍ਹ, 13 ਜੂਨ, 2021: ਕੋਟਕਪੁਰਾ ਫਾਇਰਿੰਗ ਕੇਸ ਦੀ ਜਾਂਚ ਕਰ ਰਹੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਐਸ ਆਈ ਟੀ ਨੇ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੁੰ ਤਲਬ ਕੀਤਾ ਹੈ। ਸੂਤਰਾਂ ਮੁਤਾਬਕ ਉਹਨਾਂ ਨੂੰ 16 ਜੂਨ ਨੁੰ ਐਸ ਆਈ ਟੀ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਐਸ ਆਈ ਟੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 16 ਜੂਨ ਨੂੰ ਮੋਹਾਲੀ ਦੇ ਫੇਜ਼ 8 ਦੇ ਪਾਵਰ ਕਾਰਪੋਰੇਸ਼ਨ ਦੇ ਰੈਸਟ ਹਾਊਸ 'ਚ ਸਵੇਰੇ 10:30 ਵਜੇ ਬੁਲਾਇਆ ਗਿਆ ਹੈ।