ਕੈਂਪ ਵਿੱਚ ਸ਼ਿਰਕਤ ਕਰਦੇ ਹੋਏ ਬੀਬੀ ਮਨਦੀਪ ਕੌਰ ਨਾਗਰਾ ਨਾਲ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ
ਦੀਦਾਰ ਗੁਰਨਾ
ਫ਼ਤਹਿਗੜ੍ਹ ਸਾਹਿਬ, 12 ਜੂਨ : ਨਿਰੰਕਾਰੀ ਭਵਨ, ਹਮਾਯੂੰਪੁਰ ਸਰਹਿੰਦ, ਵਿਖੇ ਸਿਵਲ ਹਸਪਤਾਲ ਦੇ ਸਹਿਯੋਗ ਨਾਲ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਇਆ ਗਿਆ , ਇਸ ਦੌਰਾਨ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮਪਤਨੀ ਬੀਬੀ ਮਨਦੀਪ ਕੌਰ ਨਾਗਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਕੈਂਪ ਦਾ ਜਾਇਜ਼ਾ ਲਿਆ, ਕੈਂਪ ਦੌਰਾਨ 350 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ
ਇਸ ਮੌਕੇ ਸ਼੍ਰੀਮਤੀ ਨਾਗਰਾ ਨੇ ਕਿਹਾ ਕਿ ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਨੂੰ ਮਾਤ ਦੇਣ ਲਈ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ ਉਤੇ ਹੈ ਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਤਾਰ ਕੈਂਪ ਲਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਅੱਗੇ ਵੱਧ ਕੇ ਲਾਹਾ ਲੈਣਾ ਚਾਹੀਦਾ ਹੈ , ਪੰਜਾਬ ਸਰਕਾਰ ਵੱਲੋਂ ਜਿੱਥੇ ਕੇਂਦਰ ਸਰਕਾਰ ਵੱਲੋਂ ਭੇਜੀ ਜਾ ਰਹੀ ਵੈਕਸੀਨ ਲੋਕਾਂ ਤੱਕ ਪੁਜਦੀ ਕੀਤੀ ਜਾ ਰਹੀ ਹੈ, ਉਥੇ ਪੰਜਾਬ ਸਰਕਾਰ ਵੱਲੋਂ ਅਣਥੱਕ ਕੋਸ਼ਿ਼ਸ਼ਾਂ ਨਾਲ ਆਪਣੇ ਪੱਧਰ ਉਤੇ ਵੀ ਵੈਕਸੀਨੇਸ਼ਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ
ਇਸ ਲਈ ਲੋਕਾਂ ਨੂੰ ਅੱਗੇ ਵੱਧ ਕੇ ਇਸ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ, ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਇਸ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੈ, ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫਵਾਹ ਉਤੇ ਯਕੀਨ ਕੀਤੇ ਬਿਨਾਂ ਇਹ ਵੈਕਸੀਨ ਲਗਵਾਈ ਜਾਵੇ ,ਸ਼੍ਰੀਮਤੀ ਨਾਗਰਾ ਨੇ ਕਿਹਾ ਕਿ ਹਸਪਤਾਲਾਂ ਵਿੱਚ ਆਕਸੀਜ਼ਨ ਸਬੰਧੀ ਵੀ ਕੋਈ ਕਮੀ ਨਹੀਂ ਹੈ ਤੇ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾ ਰਹੀ ਹੈ, ਜੇ ਕਿਤੇ ਕਿਸੇ ਕਿਸਮ ਦੀ ਕੋਈ ਦਿੱਕਤ ਆਉਂਦੀ ਵੀ ਹੈ ਤਾਂ ਉਹ ਫੌਰੀ ਦੂਰ ਕੀਤੀ ਜਾਂਦੀ ਹੈ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਉਹ ਖੁਦ ਵੀ ਵੈਕਸੀਨ ਲਗਵਾਉਣ ਤੇ ਅੱਗੇ ਹੋਰਨਾਂ ਨੂੰ ਵੀ ਵੱਧ ਤੋਂ ਵੱਧ ਵੈਕਸੀਨ ਲਗਵਾਉਣ ਲਈ ਪ੍ਰੇਰਨ
ਉਨਾਂ ਕਿਹਾ ਕਿ ਵੈਕਸੀਨੇਸ਼ਨ ਕੈਂਪਾਂ ਨਾਲ ਜਿੱਥੇ ਕਰੋਨਾ ਦੀ ਮੌਜੂਦਾ ਲਹਿਰ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ ਤੇ ਨਾਲ ਹੀ 100 ਫ਼ੀਸਦ ਵੈਕਸੀਨੇਸ਼ਲ ਦਾ ਟੀਚਾ ਪੂਰਾ ਕਰਨ ਵਿੱਚ ਮਦਦ ਮਿਲੇਗੀ, ਉਥੇ ਜੇ ਕਰੋਨਾ ਦੀ ਤੀਜੀ ਲਹਿਰ ਆਈ ਤਾਂ ਉਸ ਦਾ ਵੀ ਟਾਕਰਾ ਮਜ਼ਬੂਤੀ ਨਾਲ ਕੀਤਾ ਜਾ ਸਕੇਗਾ।
ਇਸ ਦੌਰਾਨ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ ਨੇ ਕੋਵਿਡ ਵੈਕਸੀਨੇਸ਼ਨ ਮੁਹਿੰਮ ਵਿੱਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ ਤੇ ਅਜਿਹੇ ਉਪਰਾਲੇ ਜਾਰੀ ਰੱਖਣ ਦੀ ਅਪੀਲ ਕੀਤੀ, ਇਸ ਮੌਕੇ ਮੀਡੀਆ ਇੰਚਾਰਜ ਪਰਮਵੀਰ ਸਿੰਘ ਟਿਵਾਣਾ,ਸੰਚਾਲਕ ਰਣਧੀਰ ਸਿੰਘ,ਧਰਮ ਸਿੰਘ,ਗੁਰਮੁੱਖ ਰਾਮ,ਗੁਰਮੁੱਖ ਸਿੰਘ,ਦਵਿੰਦਰ ਰੋਹਟਾ,ਗੁਰਪ੍ਰੀਤ ਭੱਲਾ ਤੇ ਸਿਵਲ ਹਸਪਤਾਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ