ਮਾਝੇ ਦੇ ਜਰਨੈਲ ਮਜੀਠੀਆ ਨਾਲ ਇੰਜ ਸਵਰਨ ਸਿੰਘ ਨੇ ਕੀਤੀ ਮੁਲਾਕਾਤ
ਬਲਵਿੰਦਰ ਸਿੰਘ ਧਾਲੀਵਾਲ
- ਹਲਕਾ ਸੁਲਤਾਨਪੁਰ ਲੋਧੀ ਦੀਆਂ ਸਮੱਸਿਆਵਾਂ ਬਾਰੇ ਕੀਤੀ ਗੱਲਬਾਤ
ਸੁਲਤਾਨਪੁਰ ਲੋਧੀ 13 ਜੂਨ 2021 - ਸੀਨੀਅਰ ਆਗੂ ਅਤੇ ਅਕਾਲੀ ਦਲ ਦੇ ਦੂਜੀ ਵਾਰ ਮੈਂਬਰ ਪੀ ਏ ਸੀ ਨਾਮਜ਼ਦ ਕੀਤੇ ਗਏ ਇੰਜ ਸਵਰਨ ਸਿੰਘ ਨੇ ਮਾਝੇ ਦੇ ਜਰਨੈਲ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਜੀਠੀਆ ਨੂੰ ਹਲਕਾ ਸੁਲਤਾਨਪੁਰ ਲੋਧੀ ਵਿਚ ਦਲਿਤ ਵਰਗ, ਨੌਜਵਾਨ ਵਰਗ , ਕਿਸਾਨਾਂ ਦੀਆਂ ਅਤੇ ਅਨੇਕਾਂ ਹੋਰ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਇੰਜ ਸਵਰਨ ਸਿੰਘ ਨੇ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਇੱਕ ਵਾਰ ਫਿਰ ਇਹ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਇੰਜ ਸਵਰਨ ਸਿੰਘ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਵਰਕਰ ਪੂਰੀ ਤਰ੍ਹਾਂ ਉਤਸ਼ਾਹਿਤ ਹਨ ਅਤੇ ਆਉਂਦੀਆ ਚੋਣਾਂ 'ਚ ਪਾਰਟੀ ਜਿੱਤ ਹਾਸਲ ਕਰੇਗੀ। ਇੰਜ ਸਵਰਨ ਸਿੰਘ ਨੇ ਕਿਹਾ ਕਿ ਸ਼ੋ੍ਮਣੀ ਅਕਾਲੀ ਦਲ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਣ ਵਾਲੀ ਪਾਰਟੀ ਹੈ। ਕਾਂਗਰਸ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਨੂੰ ਦੇਖਦਿਆਂ ਲੋਕ ਅਕਾਲੀ ਦਲ ਸਮੇਂ ਦੀ ਸਰਕਾਰ ਵੱਲੋ ਕੀਤੇ ਗਏ ਕਾਰਜਾਂ ਨੂੰ ਯਾਦ ਕਰਦੇ ਹਨ।