ਮਾਨਸਾ ਪੁਲਿਸ ਨੇ ਨਸ਼ਿਆਂ ਦੇ 5 ਮੁਕੱਦਮੇ ਕੀਤੇ ਦਰਜ
ਸੰਜੀਵ ਜਿੰਦਲ
- 550 ਲੀਟਰ ਲਾਹਣ, 2 ਗ੍ਰਾਮ ਸਮੈਕ ਅਤੇ 51 ਬੋੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਕੀਤੇ ਬਰਾਮਦ
ਮਾਨਸਾ, 13 ਜੂਨ 2021 : ਜ਼ਿਲ੍ਹਾ ਮਾਨਸਾ ਦੇ ਐੱਸਐੱਸਪੀ ਸ੍ਰੀ ਸੁਰੇਂਦਰ ਲਾਂਬਾ, ਆਈਪੀਐਸ, ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਰਾਮ ਸਿੰਘ ਪੁੱਤਰ ਰਵੀ ਸਿੰਘ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ 2 ਗ੍ਰਾਮ ਸਮੈਕ ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਅਮਰ ਖਾਨ ਉਰਫ ਬੂਰਾ ਪੁੱਤਰ ਮੇਜਰ ਖਾਨ ਵਾਸੀ ਦੂਲੋਵਾਲ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 500 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਚੇਤ ਸਿੰਘ ਪੁੱਤਰ ਮੋਹਣਾ ਸਿੰਘ ਵਾਸੀ ਰਾਮਪੁਰ ਮੰਡੇਰ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਪੰਜਾਬ ਪੁਲਿਸ ਦੇ ਐਕਸਾਈਜ ਸਟਾਫ ਦੀ ਪੁਲਿਸ ਪਾਰਟੀ ਨੇ ਸਿੰਦਰਪਾਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਲੱਖੀਵਾਲ ਨੂੰ ਮੋੋਟਰਸਾਈਕਲ ਬਜਾਜ ਸੀਟੀ 100 ਨੰ:ਪੀਬੀ31ਆਰ-4754 ਸਮੇਤ ਕਾਬੂ ਕਰਕੇ 30 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਬੋੋਹਾ ਵਿਖੇ ਮੁਕੱਦਮਾਂ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਗੁਰਪ੍ਰੀਤ ਸਿੰਘ ਉਰਫ ਤੋੋਤੀ ਪੁੱਤਰ ਬਲਦੇਵ ਸਿੰਘ ਵਾਸੀ ਮਾਖੇਵਾਲਾ ਵਿਰੁੱਧ ਥਾਣਾ ਝੁਨੀਰ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 21 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ।
ਐੱਸਐੱਸਪੀ ਮਾਨਸਾ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ ।