ਕੁਸ਼ਲਦੀਪ ਢਿੱਲੋਂ ਵੱਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 13 ਜੂਨ 2021 - ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਨੌਜਵਾਨਾਂ ਨੂੰ ਖੇਡਾਂ ਦੇ ਪ੍ਰਤੀ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਨਵਾਂ ਕਿਲ੍ਹਾ, ਬੀਹਲੇਵਾਲਾ, ਮੁਮਾਰ,ਦਸ਼ਮੇਸ਼ ਨਗਰ , ਭਾਨ ਸਿੰਘ ਕਲੋਨੀ, ਸੁਸਾਇਟੀ ਨਗਰ,ਗੋਬਿੰਦ ਸਰ ਨਗਰ, ਪਾਰਕ ਐਵਨਿਊ, ਗਿਆਨੀ ਜੈਲ ਸਿੰਘ ਐਵਨਿਊ ਅਤੇ ਸਾਦਿਕ ਦੇ ਕਲੱਬਾਂ ਨੂੰ ਕ੍ਰਿਕੇਟ ਅਤੇ ਵਾਲੀਬਾਲ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਤੇ ਯੂਥ ਕਾਂਗਰਸ ਹਲਕਾ ਫਰੀਦਕੋਟ ਦੇ ਪ੍ਰਧਾਨ ਸੁਖਚੈਨ ਸਿੰਘ ਚੈਨਾ ਵੀ ਮੋਜੂਦ ਸਨ।
ਇਸ ਮੌਕੇ ਤੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਖੇਡਾਂ ਨੌਜਵਾਨਾਂ ਵਿੱਚ ਇਕਜੁੱਟ ਹੋ ਕੇ ਰਹਿਣ ਦੀ ਭਾਵਨਾ ਪੈਦਾ ਕਰਨ ਵਿੱਚ ਸਹਾਇਤਾ ਕਰਦੀਆਂ ਹਨ ਜੋ ਉਨ੍ਹਾਂ ਨੂੰ ਤਰੱਕੀ ਦੀਆਂ ਮੰਜਿਲਾਂ ਨੂੰ ਛੂਹਣ ਤੋ ਇਲਾਵਾ ਸਿਹਤਮੰਦ ਸਮਾਜ ਦੀ ਸਿਰਜਣਾ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਤੇ ਸੁਖਚੈਨ ਸਿੰਘ ਚੈਨਾ ਨੇ ਕਿਹਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਕਿਸੇ ਵੀ ਪ੍ਰਕਾਰ ਦੀ ਕਮੀ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਨੌਜਵਾਨਾਂ ਨੂੰ ਆਪਣੀ ਖੇਡ ਵਿੱਚ ਸ਼ਖਤ ਮਿਹਨਤ ਕਰਨੀ ਚਾਹੀਦੀ ਹੈ ਤੇ ਚੰਗੀ ਖੇਡ ਦਿਖਾ ਕੇ ਦੇਸ਼ ਅਤੇ ਸੂਬੇ ਤੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨਾ ਚਾਹੀਦਾ ਹੈ।