← ਪਿਛੇ ਪਰਤੋ
ਕੁਲਵਿੰਦਰ ਸਿੰਘ ਅੰਮ੍ਰਿਤਸਰ, 14 ਜੂਨ, 2021: ਅੱਜ ਅੰਮ੍ਰਿਤਸਰ ਦੇ ਸੀ ਬਲਾਕ ਮਾਰਕੀਟ ਰਣਜੀਤ ਐਵਨਿਊ ਵਿਖੇ ਦੁਕਾਨਦਾਰ ਐਸੋਸੀਏਸ਼ਨ ਵੱਲੋਂ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਲੰਗਰ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਾਬਕਾ ਆਈਜੀ ਕੁੰਵਰ ਕੁੰਵਰ ਵਿਜੇ ਪ੍ਰਤਾਪ ਹਾਜ਼ਰੀ ਲਗਵਾਉਣ ਲਈ ਪਹੁੰਚੇ ਅਤੇ ਆਪਣੇ ਹੱਥਾਂ ਨਾਲ ਸੰਗਤਾਂ ਨੂੰ ਲੰਗਰ ਵੀ ਵਰਤਾਇਆ ਹਾਲਾਂਕਿ ਕੁੰਵਰ ਨੇ ਮੀਡੀਆ ਤੋਂ ਦੂਰੀ ਬਣਾਈ ਰੱਖੀ ਪਰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਲਾਸਾਨੀ ਦੱਸਦਿਆਂ ਹੋਇਆ ਉਨ੍ਹਾਂ ਨੇ ਕਿਹਾ ਕਿ "ਸ਼ਹੀਦੀ ਦਿਹਾੜੇ ਆਪਣੇ ਆਪ ਵਿਚ ਇਕ ਵੱਡਾ ਸੁਨੇਹਾ ਹੁੰਦੇ ਹਨ।" ਜ਼ਿਕਰਯੋਗ ਹੈ ਕਿ ਕੁਝ ਦੇਰ ਪਹਿਲਾਂ ਬਰਗਾਡ਼ੀ ਕਾਂਡਜਾਂਚ ਲਈ ਬਣਾਈ ਗਈ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦੇ ਮੁਖੀ ਦੇ ਤੌਰ ਤੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਰਿਪੋਰਟ ਪੇਸ਼ ਕੀਤੀ ਸੀ ਜਿਸ ਉੱਤੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਰਿਪੋਰਟ 'ਤੇ ਸਵਾਲ ਚੁੱਕੇ ਗਏ ਸਨ ਅਤੇ ਕੋਰਟ ਵੱਲੋਂ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਸਆਈਟੀ ਨੂੰ ਭੰਗ ਕਰਨ ਦੇ ਆਦੇਸ਼ ਦੇ ਕੇ ਨਵੀਂ ਐਸਆਈਟੀ ਦਾ ਗਠਨ ਕਰਨ ਲਈ ਆਦੇਸ਼ ਦਿੱਤੇ ਗਏ ਸਨ,ਜਿਸ ਤੋਂ ਨਾਰਾਜ਼ ਹੋ ਕੇ ਕੁੰਵਰ ਵਿਜੇ ਪ੍ਰਤਾਪ ਨੇ ਪੰਜਾਬ ਸਰਕਾਰ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਸੀ ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਇਹ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਗਿਆ ਸੀ ਪਰ ਅਖੀਰ ਉਨ੍ਹਾਂ ਨੂੰ ਇਹ ਅਸਤੀਫਾ ਮਨਜ਼ੂਰ ਕਰਨਾ ਪਿਆ ਸੀ ਅਸਤੀਫ਼ਾ ਦੇਣ ਤੋਂ ਕੁਝ ਦਿਨ ਬਾਅਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਸੋਨੇ ਦਾ ਤਮਗਾ ਦੇ ਕੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਕੁੰਵਰ ਵਿਜੇ ਪ੍ਰਤਾਪ ਨੂੰ ਸਨਮਾਨਤ ਵੀ ਕੀਤਾ ਗਿਆ ਸੀ
Total Responses : 936