ਐਸ.ਏ.ਐਸ ਨਗਰ, 14 ਜੂਨ 2021: ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67823 ਮਿਲੇ ਹਨ ਜਿਨ੍ਹਾਂ ਵਿੱਚੋਂ 66044 ਮਰੀਜ਼ ਠੀਕ ਹੋ ਗਏ ਅਤੇ 754 ਕੇਸ ਐਕਟੀਵ ਹਨ । ਜਦਕਿ 1025 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 67 ਮਰੀਜ਼ ਠੀਕ ਹੋਏ ਹਨ ਅਤੇ 35 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ ਸ਼ਾਮਲ ਹਨ।