ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 14 ਜੂਨ 2021: ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਗੁਰਦੁਆਰਾ ਨਰੈਣ ਨਗਰ-ਭਾਨ ਸਿੰਘ ਕਾਲੋਨੀ ਫ਼ਰੀਦਕੋਟ ਵਿਖੇ ਗੁਰੂ ਨਾਨਕ ਕਾਲੋਨੀ, ਨਰੈਣ ਨਗਰ, ਪੁਰੀ ਕਾਲੋਨੀ, ਨਹਿਰੀ ਕਾਲੋਨੀ, ਭਾਨ ਸਿੰਘ ਕਾਲੋਨੀ ਅਤੇ ਫ਼ਰੀਦਕੋਟ ਦਿਹਾਤੀ ਏਰੀਏ ਦੀਆਂ ਸੰਗਤਾਂ ਵੱਲੋਂ ਪੂਰਨ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਇਸ ਮੌਕੇ ਹੈੱਡ ਗ੍ਰੰਥੀ ਬਲਜਿੰਦਰ ਸਿੰਘ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ, ਸ਼ਹਾਦਤ, ਬਾਣੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਇਸ ਮੌਕੇ ਭਾਈ ਭਗਵਾਨ ਸਿੰਘ ਦੇ ਕੀਰਤਨੀਏ ਜੱਥੇ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸਹਾਇਕ ਗ੍ਰੰਥੀ ਭਾਈ ਸੁਰਜੀਤ ਸਿੰਘ ਨੇ ਸੰਗਤ ਨੂੰ ਗੁਰੂ ਅਤੇ ਗੁਰਬਾਣੀ ਨਾਲ ਜੁੜਨ ਵਾਸਤੇ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਧਾਨ ਡਿਪਟੀ ਸਿੰਘ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰੂ ਕਾ ਲੰਗਰ ਅਟੁੱਟ ਵਰਤਿਆ | ਸਮਾਗਮ ਦੌਰਾਨ ਨੌਜਵਾਨਾਂ ਤੇ ਬੱਚਿਆ ਨੇ ਛਬੀਲ ਤੇ ਹੱਥੀ ਕੀਤੀ | ਇਸ ਧਾਰਮਿਕ ਸਮਾਗਮ ਨੂੰ ਸਫ਼ਲ ਕਰਨ ਵਾਸਤੇ ਅਮਰਜੀਤ ਸਿੰਘ, ਖੁਸ਼ਵਿੰਦਰ ਸਿੰਘ, ਹਰਭਜਨ ਸਿੰਘ, ਗੁਰਪ੍ਰੀਤ ਸਿੰਘ, ਰਾਜਵਿੰਦਰ ਸਿੰਘ, ਸੁਖਮੰਦਰ ਸਿੰਘ, ਖਜ਼ਾਨ ਸਿੰਘ, ਰਣਜੀਤ ਸਿੰਘ ਘੁਮਾਣ, ਗੁਰਦੇਵ ਸਿੰਘ, ਮਨਜੀਤ ਸਿੰਘ, ਸੁਖਚਰਨ ਸਿੰਘ,ਜਸਵੀਰ ਸਿੰਘ, ਸੂਰਤ, ਪ੍ਰੀਤਮ ਕੌਰ, ਸੁਰਿੰਦਰ ਕੌਰ, ਅਮਰਜੀਤ ਕੌਰ, ਨਵਰਿੰਦਰ ਕੌਰ ਨੇ ਅਹਿਮ ਯੋਗਦਾਨ ਦਿੱਤਾ |