ਦੀਪਕ ਜੈਨ
ਜਗਰਾਉਂ 14 ਜੂਨ 2021: ਵੈਕਸੀਨ ਘੁਟਾਲੇ ਦਾ ਪਰਦਾਫਾਸ਼ ਹੋਣ ਦੇ ਅਧਾਰ 'ਤੇ ਸਿਹਤ ਮੰਤਰੀ ਬਲਵੀਰ ਸਿੰਧੂ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਅਤੇ ਐੱਸ ਸੀ ਵਰਗ ਦੇ 2 ਲੱਖ ਵਿਦਿਆਰਥੀਆ ਦਾ ਭਵਿੱਖ ਖਰਾਬ ਕਰਨ ਲਈ ਧਰਮਸੋਤ ਦੇ ਵਿਰੁਧ ਮੁਕੱਦਮਾ ਦਰਜ ਹੋਵੇ। ਜੇਕਰ ਮੁੱਖ ਮੰਤਰੀ ਅਜਿਹਾ ਨਹੀਂ ਕਰਦੇ ਤਾਂ 15 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰੇਗਾ। ਇੰਨਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਜਗਰਾਓਂ ਦੇ ਇੰਚਾਰਜ ਐੱਸ ਆਰ ਕਲੇਰ ਵਲੋਂ ਕੀਤਾ ਗਿਆ।
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਜਗਰਾਉਂ ਵਿਖੇ ਐੱਸ ਆਰ ਕਲੇਰ ਨੇ ਉਹਦੇਦਾਰਾ ਨਾਲ ਮੀਟਿੰਗ ਦੌਰਾਨ ਕਿਹਾ ਕੇ ਕੱਲ ਮਿਤੀ 15 ਜੂਨ ਨੂੰ ਹਲਕਾ ਜਗਰਾਉਂ ਤੋਂ ਵੱਡੀ ਗਿਣਤੀ ਵਿੱਚ ਵਰਕਰ ਸਹਿਬਾਨ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਲਈ ਰਵਾਨਾ ਹੋਣਗੇ । ਇਸ ਮੌਕੇ ਸਰਕਲ ਪ੍ਰਧਾਨ ਇੰਦਰਜੀਤ ਸਿੰਘ ਲਾਂਬਾ , ਸਰਕਲ ਪ੍ਰਧਾਨ ਸੁਖਦੇਵ ਸਿੰਘ ਗਿੱਦੜਵਿੰਡੀ , ਯੂਥ ਹਲਕਾ ਪ੍ਰਧਾਨ ਜੱਟ ਗਰੇਵਾਲ , ਯੂਥ ਪ੍ਰਧਾਨ ਜਗਦੀਸ਼ ਸਿੰਘ ਮਾਣੂੰਕੇ , ਯੂਥ ਪ੍ਰਧਾਨ ਵਰਿੰਦਰਪਾਲ ਸਿੰਘ ਗਿੱਲ , ਯੂਥ ਪ੍ਰਧਾਨ ਗੁਰਸ਼ਰਨ ਸਿੰਘ ਗਿੱਦੜਵਿੰਡੀ , ਯੂਥ ਪ੍ਰਧਾਨ ਸੁਰਗਨ ਸਿੰਘ ਰਸੂਲਪੁਰ , ਯੂਥ ਪ੍ਰਧਾਨ ਜਤਿੰਦਰ ਸਿੰਘ ਤੂਰ , ਅਮਰਗੜ੍ਹ ਕਲੇਰ , ਸੁਦਾਗਰ ਸਿੰਘ ਰਸੂਲਪੁਰ ਹਾਜ਼ਰ ਸਨ।