← ਪਿਛੇ ਪਰਤੋ
ਜਗਮੀਤ ਸਿੰਘ ਭਿੱਖੀਵਿੰਡ 14 ਜੂਨ 2021: ਅਕਾਲੀ-ਭਾਜਪਾ ਸਰਕਾਰ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੂੰ ਲੈ ਕੇ ਉਸ ਸਮੇਂ ਵਿਧਾਇਕ ਪਦ ਤੋਂ ਅਸਤੀਫਾ ਦੇਣ ਵਾਲਾ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦਾ ਕਾਂਗਰਸੀ ਵਿਧਾਇਕ ਰਮਨਜੀਤ ਸਿੰਘ ਸਿੱਕੀ ਹੁਣ ਆਪਣੀ ਕਾਂਗਰਸ ਸਰਕਾਰ ‘ਤੇ ਚੁੱਪ ਕਿਉਂ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਪੰਜਾਬ ਐਗਰੋਂ ਇੰਡਸਟਰੀਜ ਦੇ ਡਾਇਰੈਕਟਰ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਨੇ ਜਾਗਰਣ ਨਾਲ ਆਪਣੇ ਵਿਚਾਰ ਪ੍ਰਗਟ ਕਰਦਿਆਂ ਕੀਤਾ ਤੇ ਆਖਿਆ ਕਿ ਸਾਡੀ ਕਾਂਗਰਸ ਸਰਕਾਰ ਨੂੰ ਚਾਰਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ, ਪਰ ਅਜੇ ਤੱਕ ਗੁਰੂ ਗ੍ਰੰਥ ਸਾਹਿਬ ਜੀ ਦੇ ਨਿਰਾਦਰ ਕਰਨ ਵਾਲੇ ਦੋਸ਼ੀਆਂ ਤੇ ਬਹਿਬਲ ਗੋਲੀਕਾਂਡ ਦੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਵਿਚ ਅਸਫਲ ਹੋਈ ਕੈਪਟਨ ਸਰਕਾਰ ਵਿਰੁੱਧ ਅਸਤੀਫਾ ਦੇਣ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਕਿਉਂ ਭੱਜ ਰਿਹਾ ਹੈ। ਉਹਨਾਂ ਨੇ ਕਿਹਾ ਕਿ ਹੁਣ ਵਿਧਾਇਕ ਸਿੱਕੀ ਦਾ ਫਰਜ ਬਣਦਾ ਸੀ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅੱਗੇ ਪੇਸ਼ ਹੋ ਕੇ ਆਪਣਾ ਅਸਤੀਫਾ ਸੌਪ ਕੇ ਆਪਣੀ ਸਰਕਾਰ ‘ਤੇ ਦਬਾਅ ਬਣਾਉਦਾ ਤਾਂ ਜੋ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਅਸਲ ਦੋਸ਼ੀਆਂ ਤੇ ਨਿਹੱਥੇ ਨੌਜਵਾਨਾਂ ਨੂੰ ਗੋਲੀਆਂ ਮਾਰਕੇ ਮੌਤ ‘ਤੇ ਘਾਟਉਤਾਰਨ ਵਾਲੇ ਦੋਸ਼ੀਆਂ ਦਾ ਪਤਾ ਲਗਾ ਕੇ ਉਹਨਾਂ ਨੂੰ ਸ਼ਲਾਖਾ ਪਿੱਛੇ ਬੰਦ ਕੀਤਾ ਜਾਂਦਾ। ਅਕਾਲੀ ਸਰਕਾਰ ਸਮੇਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਦਿੱਤੇ ਅਸਤੀਫੇ ਨੂੰ ਡਰਾਮੇਬਾਜੀ ਕਰਾਰ ਦਿੰਦਿਆਂ ਮਿੱਠਾ ਮਾੜੀਮੇਘਾ ਕਿਹਾ ਕਿ ਰਮਨਜੀਤ ਸਿੱਕੀ ਧਰਮ ਨੂੰ ਵੇਖ ਕੇ ਚੱਲਦਾ ਹੈ, ਜੋ ਗੁਰੂ ਘਰ ਵਿਖੇ ਕੁਝ ਸਮਾਂ ਸੇਵਾ ਕਰਨ ਤੋਂ ਬਾਅਦ ਆਲੀਸ਼ਾਨ ਹੋਟਲਾਂ ਵਿਚ ਆਰਾਮ ਫਰਮਾਉਦਾ ਹੈ। ਉਹਨਾਂ ਇਹ ਵੀ ਆਖਿਆ ਕਿ ਅਕਾਲੀ ਸਰਕਾਰ ਸਮੇਂ ਸਿੱਕੀ ਨੇਸਿਆਸੀ ਫਾਇਦੇ ਲਈ ਅਸਤੀਫਾ ਤਾਂ ਦੇ ਦਿੱਤਾ, ਹੁਣ ਆਪਣੀ ਸਰਕਾਰ ਖਿਲਾਫ ਬੋਲਣ ਤੋਂ ਕਿਉਂ ਡਰ ਰਿਹਾ ਹੈ।
Total Responses : 193