ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖ਼ਿਲਾਫ ਦਿੱਤੇ ਧਰਨੇ ਵਿੱਚ ਲੋਕ ਆਪ ਮੁਹਾਰੇ ਹੋਏ ਸ਼ਾਮਲ - ਇੰਜ ਸਵਰਨ ਸਿੰਘ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 15 ਜੂਨ 2021 - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸ. ਜਸਬੀਰ ਸਿੰਘ ਗੜ੍ਹੀ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਸਵਾ ਵਾਲੀ ਰਿਹਾਇਸ਼ ਬਾਹਰ ਕਾਂਗਰਸ ਪਾਰਟੀ ਵੱਲੋਂ ਕੀਤੇ ਘੋਟਾਲਿਆਂ ਦੇ ਵਿਰੁੱਧ ਜਬਰਦਸਤ ਰੋਸ ਪ੍ਰਦਰਸ਼ਨ ਧਰਨੇ ਵਿੱਚ ਕੀਤਾ ਗਿਆ । ਇਸ ਮੌਕੇ ਹਲਕਾ ਇੰਚਾਰਜ ਸੁਲਤਾਨਪੁਰ ਲੋਧੀ ਡਾਕਟਰ ਉਪਿੰਦਰਜੀਤ ਕੌਰ ਦੀ ਰਹਿਨੁਮਾਈ ਹੇਠ ਇੰਜ ਸਵਰਨ ਸਿੰਘ ਦੀ ਅਗਵਾਈ ਹੇਠ ਵਿਧਾਨ ਸਭਾ ਸੁਲਤਾਨਪੁਰ ਲੋਧੀ ਤੋਂ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਨੇ ਇਸ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਇੰਜ ਸਵਰਨ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਲੋਕ ਦੁਖੀ ਹੋ ਚੁੱਕੇ ਹਨ ਅਤੇ ਹਰ ਕੰਮ ਵਿੱਚ ਹੋ ਰਹੇ ਘੋਟਾਲਿਆਂ ਵਿਚ ਕੈਪਟਨ ਸਰਕਾਰ ਦਾ ਨਾਮ ਆਉਂਦਾ ਹੈ।
ਉਹਨਾਂ ਕਿਹਾ ਕਿ ਵੈਕਸੀਨ ਅਤੇ ਫਤਿਹ ਕਿਟ ਟੈਂਡਰ ਘੁਟਾਲੇ ਵੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਹੋ ਰਹੇ ਹਨ। ਲੋਕ ਇਸ ਮਹਾਂਮਾਰੀ ਨਾਲ ਮਰ ਰਹੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਆਪਣੇ ਮਹਿਲਾਂ ਵਿੱਚੋਂ ਬਾਹਰ ਨਹੀਂ ਨਿਕਲ ਰਹੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਝੂਠੀਆਂ ਸਹੁੰਆਂ ਖਾ ਕੇ ਲੁੱਟਿਆ-ਕੁੱਟਿਆ ਅਤੇ ਗੁੰਮਰਾਹ ਕੀਤਾ ਹੈ। ਕੈਪਟਨ ਵੱਲੋਂ ਖ਼ੁਦ ਹੱਥ ’ਚ ਗੁਟਕਾ ਸਾਹਿਬ ਫੜ ਕੇ ਉਨ੍ਹਾਂ ਦੀ ਸਹੁੰ ਖਾ ਕੇ ਪੰਜਾਬ ਅੰਦਰ ਆਪਣੀ ਸਰਕਾਰ ਬਣਾਈ ਸੀ। ਪ੍ਰੰਤੂ ਲੋਕਾਂ ਨਾਲ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ।
ਇਸ ਮੌਕੇ ਸੁਰਜੀਤ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ, ਕੁਲਦੀਪ ਸਿੰਘ ਬੂਲੇ ਜ਼ਿਲ੍ਹਾ ਐਸੀ ਵਿੰਗ ਪ੍ਰਧਾਨ ਕਪੂਰਥਲਾ, ਗੁਰਦਿਆਲ ਸਿੰਘ ਬੂਹ, ਅਮਰਜੀਤ ਸਿੰਘ ਲੋਧੀ ਵਾਲ, ਕਰਨਜੀਤ ਸਿੰਘ ਆਹਲੀ, ਹਰਜਿੰਦਰ ਸਿੰਘ ਅਤੇ ਸਮੁੱਚੀ ਲੀਡਰਸ਼ਿਪ ਸੁਲਤਾਨਪੁਰ ਲੋਧੀ ਅਤੇ ਵੱਡੀ ਗਿਣਤੀ ਚ ਇਸ ਵਿਚ ਵਰਕਰ ਹਾਜ਼ਰ ਹੋਏ।