ਬੀਬੀ ਜਗੀਰ ਕੌਰ ਨੇ ਮੈਨੇਜਰ ਸਮੇਤ ਚਾਰ ਮੁਲਾਜ਼ਮ ਕੀਤੇ ਬਰਖ਼ਾਸਤ, ਜਾਣੋ ਕਿਉਂ ?
ਅੰਮ੍ਰਿਤਸਰ, 16 ਜੂਨ, 2021: ਸ਼੍ਰੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਮੈਨੇਜਰ ਸਮੇਤ ਚਾਰ ਮੁਲਾਜ਼ਮਾਂ ਨੂੰ ਬਰਖ਼ਾਸਤ ਕਰ ਦਿੱਤਾ ਹੈ ਤੇ ਉਹਨਾਂ ਖਿਲਾਫ ਕੇਸ ਵੀ ਦਰਜ਼ ਕਰਵਾਇਆ ਹੈ।
ਇਹ ਮਾਮਲਾ ਗੁਰਦੁਆਰਾ ਪਾਤਸ਼ਾਹੀ ਦਸਵੀਂ ਗੰਗਸਰ ਜੈਤੋਂ ਫਰੀਦਕੋਟ ਦਾ ਹੈ। ਦੱਸਿਆ ਗਿਆ ਹੈ ਕਿ ਬਾਬਾ ਬੂਟਾ ਸਿੰਘ ਜੂਨੀਅਰ ਮੀਤ ਪ੍ਰਧਾਨ ਸ਼ੋ੍ਰਮਣੀ ਕਮੇਟੀ ਅਤੇ ਫਲਾਇੰਗ ਵਿਭਾਗ ਦੀਰਿਪੋਰਟ ਦੇ ਆਧਾਰ ’ਤੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਵਿਚ ਬਦਨਾਮੀ ਕਰਵਾਉਣ ਦੇ ਦੋਸ਼ ਹੇਠ ਮੈਨੇਜਰ ਕੁਲਜਿੰਦਰ ਸਿੰਘ, ਸੁਖਮੰਦਰ ਸਿੰਘ ਕਲਰਕ ਤੇ ਭਾਈ ਗੁਰਬਾਜ਼ ਸਿੰਘ ਸੇਵਾਦਾਰ ਅਤੇ ਭਾਈਲਖਵੀਰ ਸਿੰਘ ਸੇਵਾਦਾਰ ਨੂੰ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆਹੈ। ਇਹਨਾਂ ਮੁਲਾਜ਼ਮਾਂ ਖਿਲਾਫ ਜੈਤੋਂ ਪੁਲਿਸ ਸਟੇਸ਼ਨ ਵਿਚ ਸ਼੍ਰੋਮਣੀ ਕਮੇਟੀ ਨੇ ਕੇਸ ਵੀ ਦਰਜ ਕਰਵਾ ਦਿੱਤਾ ਹੈ।