ਜਗਦੀਸ਼ ਥਿੰਦ
ਫ਼ਾਜ਼ਿਲਕਾ 16 ਜੂਨ ,
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁੁੁੁਮਾਰ ਆਈ.ਏ.ਐਸ. ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਅਤੇ ਸਕੂਲਾਂ ਦੀ ਸੋਹਣੀ ਦਿੱਖ ਬਣਾਉਣ ਲਈ ਸਮੇਂ ਸਮੇਂ ਤੇ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਤਿ੍ਲੋਚਨ ਸਿੰਘ ਸਿੱਧੂ ਅਤੇ ਸ. ਬ੍ਰਿਜਮੋਹਨ ਸਿੰਘ ਬੇਦੀ ਡਿਪਟੀ ਐਜੂਕੇਸ਼ਨ ਅਫ਼ਸਰ ਨੇ ਦੱਸਿਆ ਕਿ ਵਿਭਾਗ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ 38 ਵੋਕੇਸ਼ਨਲ ਸਕੂਲਾਂ ਨੂੰ ਐੱਨ.ਐੱਸ.ਕਿਊ.ਐੱਫ. ਅਧੀਨ ਗ੍ਰਾਂਟ ਜਾਰੀ ਕੀਤੀ ਗਈ ਹੈ।
ਇਹਨਾਂ ਗਰਾਂਟਾਂ ਦਾ ਆਡਿਟ ਕਰਨ ਲਈ ਅੱਜ ਪੰਜ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਯਦਵਾਲਾ ,
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੋਚੜ ਕਲਾਂ,
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁਬਾਇਆ ,
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਪਿੰਡ ਦਾ ਦੌਰਾ ਕੀਤਾ ਗਿਆ ।
ਡਾ ਸਿੱਧੂ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਭਾਗ ਦੀਆਂ ਹਿਦਾਇਤਾਂ ਅਨੁਸਾਰ ਟੀਮ ਵਿੱਚ ਉਪ ਜ਼ਿਲ੍ਹਾ ਸਿੱਖਿਆ ਅਫਸਰ ਬ੍ਰਿਜਮੋਹਨ ਸਿੰਘ ਬੇਦੀ,
ਜ਼ਿਲਾ ਵੋਕੇਸ਼ਨਲ ਕੁਆਰਡੀਨੇਟਰ ਗੁਰਛਿੰਦਰ ਪਾਲ ਸਿੰਘ,
ਵਿਭਾਗ ਵੱਲੋਂ ਨਿਯੁਕਤ ਕੋਆਰਡੀਨੇਟਰ ਸ਼੍ਰੀ ਕਪਿਲ ਮਿੱਡਾ, ਜ਼ਿਲਾ ਨੋਡਲ ਅਫਸਰ ਸ਼੍ਰੀ ਵਿਜੈਪਾਲ,ਤਕਨੀਕੀ ਮਾਹਿਰ ਰਾਜਪ੍ਰੀਤ ਸਿੰਘ ਸ਼ਾਮਲ ਹਨ।
ਡਾ ਸਿੱਧੂ ਨੇ ਚੈਕਿੰਗ ਦੌਰਾਨ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਵੋਕੇਸ਼ਨਲ ਲੈਬਾਂ ਸੋਹਣੀਆਂ ਅਤੇ ਯੋਜਨਾਬੱਧ ਤਰੀਕੇ ਨਾਲ ਬਣਾਈਆਂ ਗਈਆਂ ਹਨ ।
ਖਰਚ ਕੀਤੀਆਂ ਗਰਾਂਟਾਂ ਸਬੰਧੀ ਉਨ੍ਹਾਂ ਨੇ ਸੰਤੁਸ਼ਟੀ ਪ੍ਰਗਟਾਈ ।
ਇਸ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫਸਰ ਸ. ਬੇਦੀ ਨੇ ਦੱਸਿਆ ਕਿ ਸਕੂਲਾਂ ਵਿੱਚ ਲੈਬਾਂ ਦਾ ਸਾਮਾਨ ਵਧੀਆ ਕੁਆਲਿਟੀ ਦਾ ਖਰੀਦਿਆ ਗਿਆ ਹੈ ਅਤੇ ਪਰ ਕੁਝ ਸਕੂਲਾਂ ਆਡਿਟ ਦੌਰਾਨ ਉਣਤਾਈਆਂ ਪਾਈਆਂ ਗਈਆਂ ਹਨ ਅਤੇ ਸੰਬੰਧਤ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਕਮੀਆਂ ਨੂੰ ਛੇਤੀ ਪੂਰਾ ਕਰ ਲੈਣ ।
ਹੋਰ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਗੁਰਛਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀ ਬਾਰ੍ਹਵੀਂ ਜਮਾਤ ਪਾਸ ਕਰਨ ਤੋਂ ਬਾਅਦ ਆਪਣਾ ਰੋਜ਼ਗਾਰ ਪ੍ਰਾਪਤ ਕਰ ਸਕਣ।
ਇਸ ਮੌਕੇ ਸਬੰਧਤ ਸਕੂਲਾਂ ਦੇ ਪ੍ਰਿੰਸੀਪਲ ਅਤੇ ਵੋਕੇਸ਼ਨਲ ਟੇ੍ਨਰ ਮੌਜੂਦ ਸਨ ।