← ਪਿਛੇ ਪਰਤੋ
ਮੁੱਖ ਮੰਤਰੀ ਦੇ ਜ਼ਿਲ੍ਹੇ ’ਚ ਕਾਂਗਰਸੀ ਵਿਧਾਇਕ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨਾਂ ਨਾਲ ਧਰਨੇ ’ਤੇ ਬੈਠਾ ਪਟਿਆਲਾ, 17 ਜੂਨ, 2021: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹਾ ਪਟਿਆਲਾ ਦੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਝੋਨੇ ਦੀ ਲੁਆਈ ਲਈ ਬਿਜਲੀ ਸਪਲਾਈ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਕਿਸਾਨਾਂ ਨਾਲ ਰਲ ਕੇ ਧਰਨਾ ਦਿੱਤਾ। ਵਿਧਾਇਕ ਨੇ ਆਪ ਆਪਣੀ ਵੀਡੀਓ ਫੇਸਬੁੱਕ ’ਤੇ ਪਾ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਸਨੇ ਲਿਖਿਆ ਹੈ ਕਿ ਕਲ ਸਬ ਡਵੀਜ਼ਨ ਘਨੌਰ ਅਧੀਨ ਪੈਂਦੇ ਕੁਝ ਪਿੰਡਾਂ ਦੇ ਕਿਸਾਨ ਭਰਾਵਾਂ ਵੱਲੋਂ ਲੰਘੇ ਦਿਨੀਂ ਝੱਖੜ ਨਾਲ ਨੁਕਸਾਨੀਆਂ ਬਿਜਲੀ ਦੀਆਂ ਲਾਈਨਾਂ ਨੂੰ ਦਰੁਸਤ ਕਰਨ ਦੀ ਮੰਗ ਨੂੰ ਲੈ ਕੇ ਸਬ ਡਿਵੀਜ਼ਨ ਘਨੌਰ ਅੱਗੇ ਰੋਸ ਧਰਨਾ ਦਿੱਤਾ ਗਿਆ।ਇਸ ਧਰਨੇ ਵਿੱਚ ਸ਼ਮੂਲੀਅਤ ਕਰਦਿਆਂ ਮੈਂ ਕਿਸਾਨ ਭਰਾਵਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਅਤੇ ਪਾਵਰਕਾਮ ਦੇ ਸੀਨੀਅਰ ਅਧਿਕਾਰੀਆਂ ਨਾਲ ਮੌਕੇ ਤੇ ਰਾਬਤਾ ਕਾਇਮ ਕਰਕੇ ਬਿਜਲੀ ਸਪਲਾਈ ਨੂੰ ਤੁਰੰਤ ਚਲਦਾ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਤਾਂ ਜੋ ਕਿਸਾਨ ਭਰਾ ਬਿਨਾਂ ਕਿਸੇ ਮੁਸ਼ਕਲ ਦੇ ਆਪਣਾ ਝੋਨਾ ਲਗਾ ਸਕਣ।
Total Responses : 929