← ਪਿਛੇ ਪਰਤੋ
ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਣ ਤੇ ਕੇਸ ਦਰਜ
ਨਵਾਂਸਹਿਰ 17 ਜੂਨ 2021 - ਥਾਣਾ ਰਾਹੋ ਪੁਲਿਸ ਨੇ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਣ ਦੇ ਦੋਸ਼ ਵਿਚ ਅਣਪਛਾਤੇ ਵਿਅਕਤੀਆ ਤੇ ਕੇਸ ਦਰਜ ਕੀਤਾ ਹੈ। ਪਿੰਡ ਬਜੀਦਪੁਰ ਦੇ ਸਰਪੰਚ ਹਰਭਜਨ ਸਿੰਘ ਵਲੋਂ ਪੁਲਿਸ ਨੂੰ ਦਿੱਤੀ ਸ਼ਕਾਇਤ ਵਿਚ ਕਿਹਾ ਗਿਆ ਕਿ ਪਿੰਡ ਵਿਚ ਐਮ ਪੀ ਮਨੀਸ਼ ਤਿਵਾੜੀ ਵੱਲੋਂ ਪਿੰਡ ਵਿਚ ਵਿਕਾਸ ਕਾਰਜਾਂ ਦਾ ਉਦਘਾਟਨ ਸਮਾਰੋਹ ਰੱਖਿਆ ਗਿਆ ਸੀ। ਜਿੱਥੇ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਹਨਾਂ ਦਾ ਪਿੰਡ ਆਉਣ ਤੇ ਵਿਰੋਧ ਕੀਤਾ ਗਿਆ ਅਤੇ ਉਦਘਾਟਨ ਸਟਰਕਚਰ ਤੋੜ ਦਿੱਤਾ ਗਿਆ। ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਰਜਿਸਟਰ ਕਰਕੇ ਅਗਲੇਰੀ ਕਾਰਵਾਈ ਏ ਐਸ ਆਈ ਜਸਵਿੰਦਰ ਪਾਲ ਵਲੋਂ ਕੀਤੀ ਗਈ। ਜਿਨ੍ਹਾਂ ਨੇ ਅਣਪਛਾਤੇ ਵਿਅਕਤੀਆ ਖਿਲ਼ਾਫ 379, 427 ਆਈ ਪੀ ਸੀ ਧਾਰਾਵਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Total Responses : 188