ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੇ 3 ਮੁਕੱਦਮੇ ਦਰਜ, 6 ਮੁਲਜ਼ਮ ਗ੍ਰਿਫਤਾਰ
ਸੰਜੀਵ ਜਿੰਦਲ
- 17 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋੋਟਰਸਾਈਕਲ, 400 ਗ੍ਰਾਮ ਅਫੀਮ ਅਤੇ 18 ਬੋਤਲਾਂ ਸ਼ਰਾਬ ਕੀਤੀ ਬਰਾਮਦ
ਮਾਨਸਾ, 17 ਜੂਨ 2021: ਜ਼ਿਲ੍ਹਾ ਮਾਨਸਾ ਦੇ ਐੱਸਐੱਸਪੀ ਸੁਰੇਂਦਰ ਲਾਂਬਾ, ਆਈਪੀਐਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ, ਚੰਡੀਗੜ੍ਹ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੀਆਂ ਗਾਈਡਲਾਈਨਜ਼ ਅਨੁਸਾਰ ਜਿਲ੍ਹੇ ਅੰਦਰ ਨਸ਼ਿਆ ਦੀ ਮੁਕੰਮਲ ਰੋੋਕਥਾਮ ਸਬੰਧੀ ਡਰੱਗ ਸਮੱਗਲਰਾਂ ਅਤੇ ਡਰੱਗ ਪੈਡਲਰਾ ਖਿਲਾਫ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਮਾਨਸਾ ਪੁਲਿਸ ਵੱਲੋੋ ਚੱਪੇ ਚੱਪੇ ਤੇ ਸੁਰੱਖਿਆਂ ਪ੍ਰਬੰਧ ਮੁਕੰਮਲ ਕਰਕੇ ਅਸਰਦਾਰ ਢੰਗ ਨਾਲ ਗਸ਼ਤਾਂ ਤੇ ਨਾਕਾਬੰਦੀਆ ਜਾਰੀ ਰੱਖੀਆ ਹੋੋਈਆ ਹਨ। ਇਸੇ ਮੁਹਿੰਮ ਦੀ ਲੜੀ ਵਿੱਚ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਦੀ ਵੱਡੇ ਪੱਧਰ ਤੇ ਬਰਾਮਦਗੀ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।
ਸੀਆਈਏ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਬਲਜਿੰਦਰ ਸਿੰਘ ਉਰਫ ਜੱਗੀ ਪੁੱਤਰ ਰਾਜ ਸਿੰਘ ਵਾਸੀ ਬੀਰੂਵਾਲਾ ਗੂੜਾ (ਹਰਿਆਣਾ) ਅਤੇ ਜੀਵਨ ਸਿੰਘ ਉਰਫ ਗੱਗੀ ਪੁੱਤਰ ਸਤਪਾਲ ਸਿੰਘ ਵਾਸੀ ਰੋੋੜਕੀ ਨੂੰ ਮੋੋਟਰਸਾਈਕਲ ਹੀਰੋੋ ਐਚਐਫ ਡੀਲਕਸ ਨੰ: ਪੀਬੀ 51 ਬੀ- 6988 ਸਮੇਤ ਕਾਬੂ ਕੀਤਾ, ਜਿਹਨਾਂ ਪਾਸੋੋਂ 17 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਥਾਣਾ ਸਰਦੂਲਗੜ ਦੀ ਹੀ ਪੁਲਿਸ ਪਾਰਟੀ ਨੇ ਕਾਲਾ ਰਾਮ ਪੁੱਤਰ ਦੇਸ ਰਾਜ ਵਾਸੀ ਰਾਮਗੜ ਸਾਹਪੁਰੀਆ ਅਤੇ ਲੇਖ ਰਾਜ ਪੁੱਤਰ ਰਾਮ ਲਾਲ ਵਾਸੀ ਸਰਦੂਲਗੜ ਨੂੰ ਕਾਬੂ ਕਰਕੇ 400 ਗ੍ਰਾਮ ਅਫੀਮ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨਡੀਪੀਐਸ ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ, ਜਿਹਨਾਂ ਦੀ ਮੁਢਲੀ ਪੁੱਛਗਿੱਛ ਤੇ ਅ/ਧ 29 ਐਨਡੀਪੀਐਸ ਐਕਟ ਦਾ ਵਾਧਾ ਕਰਕੇ ਜੰਗੀਰ ਕੌਰ ਪਤਨੀ ਧਰਮ ਸਿੰਘ ਵਾਸੀ ਝੰਡਾ ਕਲਾਂ ਨੂੰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਦੋੋਨਾਂ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ। ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ । ਜਿਨ੍ਹਾਂ ਦੀ ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰ੍ਹਾਂ ਪੰਜਾਬ ਪੁਲਿਸ ਦੇ ਐਕਸਾਈਜ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਪਾਲਾ ਸਿੰਘ ਪੁੱਤਰ ਮਹਿਲਾ ਸਿੰਘ ਵਾਸੀ ਚੋਟੀਆ ਨੂੰ ਕਾਬੂ ਕਰਕੇ ਉਸ ਪਾਸੋੋਂ 18 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ । ਐੱਸਐੱਸਪੀ ਮਾਨਸਾ ਨੇ ਦੱਸਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ ।