ਮੋਹਾਲੀ: 3 ਮੌਤਾਂ, 38 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ, 70 ਕੋਰੋਨਾ ਮਰੀਜ਼ ਸਿਹਤਯਾਬ ਹੋਏ
ਹਰਜਿੰਦਰ ਸਿੰਘ ਭੱਟੀ
ਐਸ.ਏ.ਐਸ ਨਗਰ, 17 ਜੂਨ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 67958 ਮਿਲੇ ਹਨ ਜਿਨ੍ਹਾਂ ਵਿੱਚੋਂ 66295 ਮਰੀਜ਼ ਠੀਕ ਹੋ ਗਏ ਅਤੇ 627 ਕੇਸ ਐਕਟੀਵ ਹਨ । ਜਦਕਿ 1036 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 70 ਮਰੀਜ਼ ਠੀਕ ਹੋਏ ਹਨ ਅਤੇ 38 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 03 ਮਰੀਜ਼ਾਂ ਦੀ ਮੌਤ ਹੋ ਗਈ ਹੈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ , ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ ਸ਼ਾਮਲ ਹਨ।