ਅਧਿਆਪਕ ਵਰਗ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਕੌਮੀ ਪੱਧਰ 'ਤੇ ਮਾਣ ਵਧਾਇਆ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 17 ਜੂਨ 2021 - ਪੰਜਾਬ ਸਰਕਾਰ ਦੀ ਸੁਚੱਜੀ ਅਗਵਾਈ 'ਚ ਰਾਜ ਦੇ ਸਰਕਾਰੀ ਸਕੂਲ ਅਧਿਆਪਕਾਂ ਨੇ ਸਿੱਖਿਆ ਦੇ ਖੇਤਰ 'ਚ ਪੰਜਾਬ 'ਚ ਨੂੰ ਅਵੱਲ ਸਥਾਨ ਤੇ ਪਹੰੁਚਾਉਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ | ਅਧਿਆਪਕਾਂ ਦੀ ਬਦੌਲਤ ਹੀ ਰਾਜ ਦੇ ਸਕੂਲਾਂ ਦਾ ਸਰਬਪੱਖੀ ਵਿਕਾਸ ਹੋਇਆ ਅਤੇ ਸਮਾਜ ਦੇ ਹਰ ਵਰਗ 'ਚ ਸਰਕਾਰੀ ਸਕੂਲਾਂ ਪ੍ਰਤੀ ਮੁੜ ਵਿਸ਼ਵਾਸ਼ ਪੈਦਾ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭੰਗੜਾ ਕੋਚ ਗੁਰਚਰਨ ਸਿੰਘ ਪ੍ਰਧਾਨ ਨੈਸ਼ਨਲ ਯੂਥ ਵੈੱਲਫ਼ੇਅਰ ਕਲੱਬ ਫ਼ਰੀਦਕੋਟ ਨੇ ਕੀਤਾ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਪਿਛਲੇ ਕੁਝ ਸਾਲਾਂ 'ਚ ਸਰਕਾਰ ਦੀਆਂ ਯੋਜਨਾਵਾਂ ਨੂੰ ਰਾਜ ਦੇ ਮਿਹਨਤੀ ਅਧਿਆਪਕਾਂ ਨੇ ਸੁਚਾਰੂ ਰੂਪ 'ਚ ਨੇਪਰੇ ਚਾੜ ਕੇ, ਰਾਸ਼ਟਰੀ ਪੱਧਰ 'ਤੇ ਮਾਣ ਦਿਵਾਇਆ ਹੈ | ਉਨ੍ਹਾਂ ਕਿਹਾ ਰਾਜ ਦੇ ਸਕੂਲਾਂ ਦਾ ਹਰ ਪੱਖੋਂ ਮਿਆਰ ਵਧਿਆ ਹੈ |
ਜਿਸ 'ਤੇ ਕੇਂਦਰ ਸਰਕਾਰ ਨੇ ਪ੍ਰਫਾਰਮੈਂਸ ਗ੍ਰੇਡਿੰਗ ਇਡੈਕਸ ਰਾਹੀਂ ਮੋਹਰ ਲਗਾ ਦਿੱਤੀ ਹੈ | ਇਸ ਪ੍ਰਾਪਤੀ ਨੇ ਪੰਜਾਬ ਦਾ ਦੇਸ਼-ਵਿਦੇਸ਼ 'ਚ ਸਿਰ ਉੱਚਾ ਕੀਤਾ ਹੈ | ਸਮਾਜ ਸੇਵੀ ਪ੍ਰਵੇਸ਼ ਰੀਹਾਨ ਦਾ ਕਹਿਣਾ ਹੈ ਕਿ ਰਾਜ ਦੇ ਸਰਕਾਰੀ ਸਕੂਲਾਂ 'ਚ ਜੋ ਮਿਆਰੀ ਢਾਂਚਾ ਬਣਿਆ ਹੈ ਭਾਵ ਸਮਾਰਟ ਕਲਾਸ ਰੂਮਜ਼,ਵਿੱਦਿਅਕ ਪਾਰਕ, ਕੰਪਿਊਟਰ ਲੈਬਜ਼, ਬਾਲਾ ਵਰਕ, ਖੂਬਸੂਰਤ ਖੇਡ ਮੈਦਾਨ ਤੇ ਫਰਨੀਚਰ ਅਧਿਆਪਕਾਂ ਦੇ ਦਿਮਾਗ ਦੀ ਸਿਰਜਣਾ ਹੈ |
ਜਿੰਨ੍ਹਾਂ ਲਈ ਦਾਨੀ ਸੱਜਣਾਂ ਨੇ ਵੀ ਭਰਵਾਂ ਯੋਗਦਾਨ ਪਾਇਆ ਹੈ | ਇਸ ਤਰ੍ਹਾਂ ਰਾਜ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਸਰਕਾਰ, ਅਧਿਆਪਕ ਤੇ ਸਮਾਜ ਸੇਵਿਕਾ ਦੀ ਭੂਮਿਕਾ ਕਾਬਿਲੇ ਤਾਰੀਫ ਹੈ | ਪਿ੍ੰਸੀਪਲ ਨਵਦੀਪ ਸ਼ਰਮਾ ਦਾ ਕਹਿਣਾ ਹੈ ਕਿ ਰਾਸ਼ਟਰੀ ਸਰਵੇਖਣ ਨੇ ਸਾਡੇ ਸਕੂਲ 'ਚ ਹੋਏ ਵਿਕਾਸ ਨੂੰ ਰਾਸ਼ਟਰੀ ਪੱਧਰ 'ਤੇ ਮੋਹਰੀ ਕਰਾਰ ਦਿੱਤਾ ਹੈ ਇਸ ਦਾ ਮਤਲਬ ਇਹ ਨਹੀਂ ਕਿ ਸਾਡੇ ਸਕੂਲਾਂ ਦਾ ਸੌ ਫੀਸਦੀ ਵਿਕਾਸ ਹੋ ਚੁੱਕਿਆ ਹੈ | ਸਗੋਂ ਇਸ ਖਿਤਾਬ ਨੂੰ ਕਾਇਮ ਰੱਖਣ ਤੇ ਸਰਕਾਰੀ ਸਕੂਲਾਂ ਨੂੰ ਸਰਬ ਕਲਾ ਸੰਪੂਰਨ ਬਣਾਉਣ ਭਾਵ 1000 'ਚੋਂ 1000 ਅੰਕ ਹਾਸਲ ਕਰਨ ਲਈ ਯਤਨ ਜਾਰੀ ਰੱਖਣੇ ਪੈਣਗੇ | ਪੰਜਾਬ ਨੂੰ ਵਿੱਦਿਆ ਦੇ ਖੇਤਰ 'ਚ ਅੱਵਲ ਸਥਾਨ ਮਿਲਣਾ ਤੇ ਖੁਸ਼ ਹਰ ਵਰਗ ਦੇ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਵਾਸੀਆਂ ਲਈ ਬੜੇ ਹੀ ਮਾਣ ਵਾਲੀ ਗੱਲ ਹੈ |