ਬਸਪਾ ਦੇ ਸੂਬਾ ਪੱਧਰੀ ਅਹੁਦੇਦਾਰਾਂ ਦੀ ਅਹਿਮ ਮੀਟਿੰਗ ਅੱਜ 18 ਜੂਨ ਨੂੰ
ਚੰਡੀਗੜ੍ਹ, 18 ਜੂਨ 2021 - ਬਹੁਜਨ ਸਮਾਜ ਪਾਰਟੀ ਦੇ ਸੂਬਾ ਪੱਧਰੀ ਅਹੁਦੇਦਾਰਾਂ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਵੇਗੀ। ਜਿਸ ਵਿਚ ਸੂਬਾ ਜਨਰਲ ਸਕੱਤਰ, ਸੂਬਾ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਸ਼ਾਮਿਲ ਹੋਣਗੇ। ਇਹ ਜਾਣਕਾਰੀ ਪ੍ਰੈਸ ਨਾਲ ਸਾਂਝੀ ਕਰਦਿਆ ਸੂਬਾ ਜਨਰਲ ਸਕੱਤਰ ਡਾ. ਨਛੱਤਰ ਪਾਲ ਨੇ ਦੱਸਿਆ ਕਿ ਮੀਟਿੰਗ ਵਿੱਚ ਸੂਬਾ ਇੰਚਾਰਜ ਰਣਧੀਰ ਸਿੰਘ ਬੈਣੀਵਾਲ ਅਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਸ਼ਾਮਿਲ ਹੋਣਗੇ। ਬੈਣੀਵਾਲ ਅੱਜ ਬਸਪਾ ਆਗੂਆ ਨੂੰ ਬਸਪਾ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਨਿਰਦੇਸ਼ ਦਸਣਗੇ ਅਤੇ ਆਗੂਆ ਦੀ ਵਿਚਾਰ ਮੰਥਨ ਕਰਣਗੇ।