ਗੇਜਾ ਰਾਮ ਵਾਲਮੀਕੀ ਵਲੋਂ ਸਫਾਈ ਕਰਮਚਾਰੀਆਂ ਨੂੰ ਪੱਕਾ ਕਰਨ ਦੇ ਫੈਸਲੇ ਲਈ ਕੈਪਟਨ ਅਮਰਿੰਦਰ ਦਾ ਧੰਨਵਾਦ
ਚੰਡੀਗੜ੍ਹ, 18 ਜੂਨ 2021 - ਪੰਜਾਬ ਰਾਜ ਸਫਾਈ ਕਮਿਸਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਸਥਾਨਕ ਸਰਕਾਰਾਂ ਵਿਭਾਗ ਅਧੀਨ ਸੂਬੇ ਦੀਆਂ ਵੱਖ-ਵੱਖ ਮਿਉਂਸਪੈਲਟੀਆਂ ਵਿਚ ਠੇਕੇ ‘ਤੇ ਕੰਮ ਕਰ ਰਹੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ ।
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਕੈਬਨਿਟ ਦੇ ਸਮੂਹ ਸਾਥੀਆਂ ਦਾ ਵੀ ਧੰਨਵਾਦ ਕਰਦਿਆਂ ਸ੍ਰੀ ਗੇਜਾ ਰਾਮ ਵਾਲਮੀਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਸਫਾਈ ਕਰਮਚਾਰੀਆਂ ਦੀ ਬਹੁਤ ਪੁਰਾਣੀ ਤੇ ਵੱਡੀ ਮੰਗ ਨੂੰ ਪੂਰਾ ਕੀਤਾ ਹੈ ਜਿਸ ਨਾਲ ਸੂਬੇ ਦੇ ਸਮੂਹ ਸਫਾਈ ਕਰਮਚਾਰੀ ਅਤੇ ਉਨਾਂ ਦੇ ਪਰਿਵਾਰ ਕੈਪਟਨ ਸਰਕਾਰ ਦੇ ਸਦਾ ਧੰਨਵਾਦੀ ਰਹਿਣਗੇ।
ਇਸ ਮੌਕੇ ਕਮਿਸਨ ਦੇ ਚੇਅਰਮੈਨ ਸ੍ਰੀ ਵਾਲਮੀਕੀ ਵਲੋਂ ਪੱਕੇ ਹੋਏ ਸਮੂਹ ਸਫਾਈ ਕਰਮਚਾਰੀਆਂ ਨੂੰ ਵੀ ਵਧਾਈ ਦਿੱਤੀ ਗਈ।
ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਇਸ ਫੈਸਲੇ ਨਾਲ ਅੱਜ ਪੰਜਾਬ ਦੇ ਸਮੂਹ ਸਫਾਈ ਕਰਮਚਾਰੀਆਂ ਵਿੱਚ ਦੀਵਾਲੀ ਅਤੇ ਈਦ ਵਰਗਾ ਮਹੌਲ ਪਾਇਆ ਜਾ ਰਿਹਾ ਹੈ
ਚੈਅਰਮੈਨ ਨੇ ਇਸ ਮੌਕੇ ਸਮੂਹ ਸਫਾਈ ਕਰਮਚਾਰੀਆਂ ਅਤੇ ਸੀਵਰਮੈਨਾ ਨੂੰ ਅਪੀਲ ਕੀਤੀ ਕਿ ਉਨਾਂ ਦੀ ਮੁੱਖ ਮੰਗ ਪੰਜਾਬ ਸਰਕਾਰ ਵੱਲੋਂ ਪੂਰੀ ਕਰ ਦਿੱਤੀ ਗਈ ਹੈ ਇਸ ਲਈ ਹੁਣ ਸਮੂਹ ਸਫਾਈ ਕਰਮਚਾਰੀ ਆਪਣੇ ਆਪਣੇ ਕੰਮਾਂ ਤੇ ਮੁੜ ਪਰਤ ਆਉਣ।
ਸ੍ਰੀ ਵਾਲਮੀਕੀ ਨੇ ਸੂਬੇ ਦੇ ਮੁਲਾਜਮਾਂ ਨੂੰ 6ਵਾਂ ਪੇ ਕਮਿਸਨ ਲਾਗੂ ਹੋਣ ਦੀ ਵੀ ਵਧਾਈ ਦਿੱਤੀ।