ਕਪੂਰਥਲਾ 'ਚ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 19 ਜੂਨ 2021 - ਜ਼ਿਲ੍ਹਾ ਕਪੂਰਥਲਾ ਦੇ ਕਸਬਾ ਬੇਗੋਵਾਲ 'ਚ ਖ਼ੌਫ਼ਨਾਕ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ । ਕਸਬਾ ਬੇਗੋਵਾਲ ਦੇ ਇਥੇ 23 ਸਾਲਾ ਨੌਜਵਾਨ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਪਛਾਣ ਮੁਕਲ ਦੇ ਰੂਪ ਵਿਚ ਹੋਈ ਹੈ। ਉਕਤ ਇਹ ਨੌਜਵਾਨ ਬੇਗੋਵਾਲ ਦੇ ਵਾਰਡ ਨੰਬਰ 9 ਦੇ ਚੜ੍ਹਦੀ ਪੱਤੀ ਮੁਹੱਲੇ ਦਾ ਰਹਿਣ ਵਾਲਾ ਸੀ।
ਦੱਸਿਆ ਜਾ ਰਿਹਾ ਹੈ ਕਿ ਦੋ ਫਾਇਰ ਹੋਏ ਹਨ ਪਰ ਹਾਲੇ ਤੱਕ ਪੁਲਸ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।