ਮੋਹਾਲੀ: ਕੋਰੋਨਾ ਪੱਖੋਂ ਰਾਹਿਤ ਭਰੀ ਖ਼ਬਰ ਦੋ ਦਿਨਾਂ ਤੋਂ ਨਹੀਂ ਹੋਈ ਕਿਸੇ ਕੋਰੋਨਾ ਮਰੀਜ਼ ਦੀ ਮੌਤ : ਡੀ ਸੀ
ਹਰਜਿੰਦਰ ਸਿੰਘ ਭੱਟੀ
- ਅੱਜ 47 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 27 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ
ਐਸ.ਏ.ਐਸ ਨਗਰ, 20 ਜੂਨ 2021 - ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹਾ ਨਿਵਾਸੀਆਂ ਲਈ ਰਾਹਤ ਭਰੀ ਖ਼ਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਪਿਛਲੇ ਦੋ ਦਿਨਾਂ ਤੋਂ ਕਿਸੇ ਵੀ ਕੋਰੋਨਾ ਮਰੀਜ਼ ਦੀ ਮੌਤ ਨਹੀਂ ਹੋਈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਗਾ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਐਸ.ਏ.ਐਸ ਨਗਰ ਜ਼ਿਲ੍ਹੇ ਦੇ ਕੋਰੋਨਾ ਮਰੀਜ਼ਾਂ ਦੀ ਤਾਜ਼ਾ ਜਾਣਕਾਰੀ ਸਾਂਝੀ ਕਰਦਿਆਂ ਕੀਤਾ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 47 ਮਰੀਜ਼ ਠੀਕ ਹੋਏ ਹਨ ਅਤੇ 27 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਹੁਣ ਤੱਕ ਦੇ ਪਾਜੇਟਿਵ ਕੁਲ ਕੇਸ 68037 ਮਿਲੇ ਹਨ ਜਿਨ੍ਹਾਂ ਵਿੱਚੋਂ 66531 ਮਰੀਜ਼ ਠੀਕ ਹੋ ਗਏ ਅਤੇ 469 ਕੇਸ ਐਕਟੀਵ ਹਨ । ਜਦਕਿ 1037 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ ਸ਼ਾਮਲ ਹਨ।