92 ਵੇਂ ਦਿਨ ਟਾਵਰ ਤੇ ਡਟਿਆ ਬੇਰੁਜ਼ਗਾਰ ਅਧਿਆਪਕ ਕੀਤੀ ਰਾਸ਼ਟਰਪਤੀ ਤੇ ਪੰਜਾਬ ਸਰਕਾਰ ਤੋਂ ਸਵੈ ਇੱਛਾ ਮੌਤ ਦੀ ਮੰਗ
ਸੁਰਿੰਦਰਪਾਲ ਗੁਰਦਾਸਪੁਰ ਨੇ ਟਾਵਰ ਤੇ ਸ਼ੁਰੂ ਕੀਤਾ ਮਰਨ ਵਰਤ
ਜੀ ਐਸ ਪਨੂੰ
ਪਟਿਆਲਾ,20 ਜੂਨ,2021 : ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਿਹਾ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ 92 ਵੇਂ ਦਿਨ ਸਿਖਰ ਦੀ ਗਰਮੀ ਵਿੱਚ ਟਾਵਰ ਉਪਰ ਡਟਿਆ ਰਿਹਾ । ਸੁਰਿੰਦਰਪਾਲ ਗੁਰਦਾਸਪੁਰ ਦੀ ਸਿਹਤ ਜਿਥੇ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ । ਸੁਰਿੰਦਰਪਾਲ ਨੂੰ ਚਮੜੀ ਦੇ ਰੋਗ ਤੇ ਸਰੀਰਕ ਦਰਦ ਵਰਗੀ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਸਰਕਾਰ ਦੀਆਂ ਮਾਡ਼ੀਆਂ ਨੀਤੀਆਂ ਤੋਂ ਤੰਗ ਆ ਕੇ ਸੁਰਿੰਦਰਪਾਲ ਗੁਰਦਾਸਪੁਰ ਨੇ ਰਾਸ਼ਟਰਪਤੀ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਜੇਕਰ ਸਾਡੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਉਸ ਨੂੰ ਇੱਛਕ ਮੌਤ ਦੀ ਮਨਜ਼ੂਰੀ ਦਿੱਤੀ ਜਾਵੇ ਤੇ ਸੁਰਿੰਦਰਪਾਲ ਗੁਰਦਾਸਪੁਰ ਵੱਲੋਂ ਅੱਜ ਟਾਵਰ ਦੇ ਉੱਪਰ ਹੀ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ।
ਇਸ ਮੌਕੇ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਜਿਹੜੀ ਪੰਜਾਬ ਸਰਕਾਰ ਘਰ ਘਰ ਨੌਕਰੀ ਦੇ ਵਾਅਦੇ ਨੂੰ ਲੈ ਕੇ ਸੱਤਾ ਵਿਚ ਆਈ ਸੀ ਅੱਜ ਪੰਜਾਬ ਸਰਕਾਰ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਰਹੀ ਹੈ ਜਦੋਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਸੜਕਾਂ ਤੇ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ । ਇਹ ਈ.ਟੀ.ਟੀ. ਦੀਆਂ ਪੋਸਟਾਂ ਉੱਪਰ ਜਦੋਂ ਕਿ ਪਹਿਲਾ ਹੱਕ ਈ ਟੀ ਟੀ ਟੈੱਟ ਪਾਸ ਉਮੀਦਵਾਰਾਂ ਦਾ ਬਣਦਾ ਹੈ । ਉਨ੍ਹਾਂ ਪੰਜਾਬ ਸਰਕਾਰ ਵੱਲੋਂ ਬੀ ਐਡ ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰ ਨੂੰ ਵਿਚਾਰ ਕੇ ਉਨ੍ਹਾਂ ਦੀ ਹੱਕੀ ਪੋਸਟਾਂ ਤੋਂ ਉਨ੍ਹਾਂ ਨੂੰ ਵਾਂਝਾ ਕੀਤਾ ਜਾ ਰਿਹਾ ਹੈ ।