ਨਵਜੋਤ ਸਿੱਧੂ ਨੇ ਦੀ ਖਟਕੜ ਕਲਾਂ ਫੇਰੀ ਤਸਵੀਰਾਂ ਦੀ ਜ਼ੁਬਾਨੀ
ਨਵਾਂਸ਼ਹਿਰ 20 ਜੁਲਾਈ,2021: ਨਵਜੋਤ ਸਿੰਘ ਸਿੱਧੂ ਨੇ ਸ਼ਹੀਦੇ ਆਜਮ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਚ ਨਤਮਤਸਕ ਹੋਣ ਸਮੇਂ ਸ਼ਰਧਾ ਦੇ ਫੁੱਲ ਚੜਾਉਦੇ ਹੋਏ ਆਪਣੇ ਇਕ ਵੱਖਰੇ ਅੰਦਾਜ਼ ਵਿਚ ਸ਼ਰਧਾਂਜਲੀ ਦਿੱਤੀ । ਉਹਨਾਂ ਦੇ ਮਨ ਵਿਚ ਸ਼ਹੀਦਾਂ ਪ੍ਰਤੀ ਭਾਵਨਾ ਸਾਫ ਵਿਅਕਤ ਹੋ ਰਹੀ ਸੀ। ਭਗਤ ਸਿੰਘ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ ਇਕੱਠ ਜ਼ਿਆਦਾ ਹੋਣ ਕਰਕੇ ਲੋਕਾਂ ਨੂੰ ਸੰਭਾਲਣਾ ਔਖਾ ਹੋਇਆ ਸੀ। ਲੋਕਾਂ ਦੇ ਇਸ ਇਕੱਠ ਵਿਚ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅੱਜ ਇਥੇ ਦੇਸ਼-ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਤੋਂ ਸੇਧ ਲੈਣ ਆਏ ਹਨ। ਉਨਾਂ ਸਮੂਹ ਪੰਜਾਬੀਆਂ ਨੂੰ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦੇ ਕੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਦੇ ਭਾਗੀਦਾਰ ਬਣਨ ਦਾ ਸੱਦਾ ਦਿੱਤਾ। ਉਨਾਂ ਕਿਹਾ ਕਿ ਸਾਡੇ ਲਈ ਸਾਡੀ ਮਾਤ ਭੂਮੀ ਪੰਜਾਬ ਸਭ ਤੋਂ ਉੱਪਰ ਹੈ ਅਤੇ ਇਸ ਦੀ ਤਰੱਕੀ ਲਈ ਸਾਰਿਆਂ ਨੂੰ ਨਿਰਸਵਾਰਥ ਭਾਵਨਾ ਨਾਲ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਹਾਈਕਮਾਨ ਵੱਲੋਂ ਦਿੱਤਾ 18 ਨੁਕਾਤੀ ਪ੍ਰੋਗਰਾਮ ਪੰਜਾਬ ਦੇ ਵਿਕਾਸ ਦਾ ਜ਼ਰੀਆ ਬਣੇਗਾ, ਜਿਸ ਵਿਚ ਹਰੇਕ ਪੰਜਾਬੀ ਨੂੰ ਹਿੱਸੇਦਾਰ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਹਾਈਕਮਾਨ ਵੱਲੋਂ ਉਨਾਂ ’ਤੇ ਜਿਹੜਾ ਭਰੋਸਾ ਜਤਾਇਆ ਗਿਆ ਹੈ, ਉਹ ਉਸ ’ਤੇ ਖ਼ਰਾ ਉਤਰਨ ਲਈ ਪੂਰੀ ਤਨ ਮਨ ਲਾਉਣਗੇ।