ਪਤਨੀ ਦੀ ਹੱਤਿਆ ਦੇ ਦੋਸ਼ 'ਚ ਪਤੀ ਕਾਬੂ
ਸੰਜੀਵ ਸੂਦ
ਲੁਧਿਆਣਾ, 21 ਜੁਲਾਈ 2021 - ਲੁਧਿਆਣਾ ਦੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਪਤਨੀ ਦੀ ਹੱਤਿਆ ਦੇ ਦੋਸ਼ ਵਿਚ ਕਾਬੂ ਕੀਤਾ ਹੈ। ਦੋਸ਼ੀ ਦੀ ਪਹਿਚਾਣ ਰਾਜਾ ਸੇਖੋਂ ਦੇ ਰੂਪ ਵਿਚ ਹੋਈ ਹੈ ਜੋ ਕਿ ਨਸ਼ੇ ਕਰਨ ਦਾ ਆਦੀ ਹੈ ਅਤੇ ਅਕਸਰ ਹੀ ਆਪਣੀ ਪਤਨੀ ਦੇ ਨਾਲ ਲੜਦਾ ਝਗੜਦਾ ਸੀ।
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜਾ ਸੇਖੋਂ ਨਾਮ ਦੇ ਦੋਸ਼ੀ ਨੂੰ ਉਸ ਦੀ ਪਤਨੀ ਦੀ ਹੱਤਿਆ ਦੇ ਦੋਸ਼ ਵਿਚ ਕਾਬੂ ਕੀਤਾ ਗਿਆ ਹੈ। ਜਿਸ ਨੇ ਬੀਤੀ ਕੱਲ ਆਪਣੀ ਪਤਨੀ ਨੀਰੂ ਦੀ ਕੁੱਟਮਾਰ ਕਰਨ ਤੋਂ ਬਾਅਦ ਫਾਹਾ ਲਗਾ ਕੇ ਹੱਤਿਆ ਕਰ ਦਿੱਤੀ ਸੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ ਸੀ। ਪਰ ਮਗਰ ਪੁਲੀਸ ਨੇ ਉਸ ਨੂੰ ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਚੋਂ ਕਾਬੂ ਕਰ ਲਿਆ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਮਹਿਲਾ ਦੂਜਾ ਵਿਆਹ ਸੀ ਅਤੇ ਦੋਸ਼ੀ ਨਸ਼ੇ ਕਰਨ ਦਾ ਆਦੀ ਹੈ ਜਿਸ ਕਾਰਨ ਦੋਨਾਂ ਵਿਚ ਰੋਜ਼ਾਨਾ ਲੜਾਈ ਝਗੜੇ ਹੁੰਦੇ ਰਹਿੰਦੇ ਸਨ। ਬੀਤੀ ਗੱਲ ਵੀ ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਦਾ ਆਪਸ ਵਿੱਚ ਲੜਾਈ ਝਗੜਾ ਹੋਇਆ ਸੀ ਜਿਸ ਤੋਂ ਬਾਅਦ ਮ੍ਰਿਤਕ ਰੇਨੂ ਵੱਲੋਂ ਫਾਹੇ ਲਾਉਣ ਦੀ ਗੱਲ ਕਹੀ ਗਈ ਸੀ ਅਤੇ ਜਦੋਂ ਉਹ ਫਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਸੀ ਤਾਂ ਦੋਸ਼ੀ ਨੇ ਉਸੇ ਫਾਹਾ ਵਿੱਚ ਗਰਦਨ ਫਸਾ ਕੇ ਉਸ ਦੇ ਪੈਰਾਂ ਨੂੰ ਥੱਲੇ ਵੱਲ ਖਿੱਚਣਾ ਸ਼ੁਰੂ ਕਰ ਦਿੱਤਾ ਜਿਸ ਕਾਰਨ ਉਸਦੀ ਮੌਤ ਹੋ ਗਈ।