ਬਾਬੂਸ਼ਾਹੀ ਨਾਲ ਗੱਲਬਾਤ ਕਰਦੇ ਹੋਏ ਡੀ ਆਈ ਜੀ ਰੇਂਜ ਪਟਿਆਲਾ ਸ੍ਰੀ ਵਿਕਰਮਜੀਤ ਦੁੱਗਲ
ਦੀਦਾਰ ਗੁਰਨਾ
ਪਟਿਆਲਾ 22 ਜੁਲਾਈ : ਪਿਛਲੇ ਲੰਬੇ ਸਮੇਂ ਤੋਂ ਪੂਰੇ ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਨੇ ਆਪਣੇ ਮੱਕੜ ਜਾਲ ਸਦਕਾ ਹਜ਼ਾਰਾਂ ਜ਼ਿੰਦਗੀਆਂ ਨੂੰ ਸਦਾ ਦੀ ਨੀਂਦ ਸੁਆ ਦਿੱਤਾ ਹੈ ਜੇਕਰ ਅਸੀਂ ਹੁਣ ਵੀ ਇਸ ਬਿਮਾਰੀ ਨੂੰ ਕਾਬੂ ਕਰਨ ਦੇ ਲਈ ਸਰਕਾਰ ਤੇ ਸਿਹਤ ਵਿਭਾਗ ਦਾ ਸਾਥ ਨਾ ਦਿੱਤਾ ਤਾਂ ਆਉਣ ਵਾਲਾ ਸਮਾਂ ਸ਼ਾਇਦ ਇਸ ਤੋਂ ਵੀ ਭਿਆਨਕ ਹੋ ਸਕਦਾ ਹੈ ਇਹ ਸ਼ਬਦ ਅੱਜ ਬਾਬੂਸ਼ਾਹੀ ਨਾਲ ਖਾਸ ਗੱਲਬਾਤ ਕਰਦਿਆਂ ਡੀ ਆਈ ਜੀ ਰੇਂਜ ਪਟਿਆਲਾ ਵਿਕਰਮਜੀਤ ਦੁੱਗਲ ਨੇ ਕਹੇ
ਸ੍ਰੀ ਦੁੱਗਲ ਨੇ ਗੱਲਬਾਤ ਕਰਦਿਆਂ ਅੱਗੇ ਕਿਹਾ ਕਿ ਹਰ ਵਿਅਕਤੀ ਨੂੰ ਜਲਦੀ ਤੋਂ ਜਲਦੀ ਆਪਣਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ ਅਤੇ ਟੀਕਾਕਰਨ ਹੋਣ ਤੋਂ ਬਾਅਦ ਵੀ ਕੋਵਿਡ ਤੋਂ ਬਚਾਅ ਸਬੰਧੀ ਸਾਰੀਆਂ ਹਦਾਇਤਾਂ ਦਾ ਪਾਲਣਾ ਕਰਦੇ ਰਹਿਣਾ ਚਾਹੀਦਾ ਹੈ , ਇਸੇ ਵਿੱਚ ਹੀ ਸਾਰੀ ਮਨੁੱਖਤਾ ਦੀ ਭਲਾਈ ਹੈ , ਉਨ੍ਹਾਂ ਸਮੂਹ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਤਾਂ ਕਿ ਇਸ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ