ਆਪ ਨੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ 'ਤੇ ਆਪਣਾ ਸਟੈਂਡ ਕੀਤਾ ਸਪੱਸ਼ਟ
ਚੰਡੀਗੜ੍ਹ, 25 ਜੁਲਾਈ 2021 - ਆਪ ਲੀਡਰ ਰਾਘਵ ਚੱਢਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਗਠਜੋੜ ਬਾਰੇ ਆਪਣਾ ਸਟੈਂਡ ਸਪੱਸ਼ਟ ਕੀਤਾ ਗਿਆ ਹੈ। ਰਾਘਵ ਚੱਢਾ ਨੇ ਟਵੀਟ ਕਰਦਿਆਂ ਕਿਹਾ ਕਿ 'ਆਪ' ਪੰਜਾਬ ਦਾ ਸਹਿ ਪ੍ਰਭਾਰੀ ਹੋਣ ਦੇ ਨਾਤੇ ਮੈਂ ਇਹ ਗੱਲ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਨਾ ਤਾਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਬੰਧਨ ਸਬੰਧੀ ਕੋਈ ਫ਼ੈਸਲਾ ਲਿਆ ਗਿਆ ਹੈ ਅਤੇ ਨਾ ਹੀ ਇਸ ਦੇ ਸੰਬੰਧੀ ਸਾਡੀ ਕੋਈ ਗੱਲਬਾਤ ਚੱਲ ਰਹੀ ਹੈ।
ਰਾਘਵ ਚੱਢਾ ਵੱਲੋਂ ਇੱਕ ਪੰਜਾਬੀ ਨਿਊਜ਼ ਚੈਨਲ ਵੱਲੋਂ ਪੋਸਟ ਕੀਤੀ ਗਈ ਇੱਕ ਖਬਰ ਦੇ ਜਵਾਬ 'ਚ ਆਪਣਾ ਟਵੀਟ ਕੀਤਾ ਗਿਆ ਹੈ ਅਤੇ ਚੈਨਲ ਵੱਲੋਂ ਖਬਰ ਚਲਾਈ ਗਈ ਸੀ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਆਮ ਆਦਮੀ ਪਾਰਟੀ ਵਿਚ ਗੱਠਜੋੜ ਹੋ ਸਕਦਾ ਹੈ ਅਤੇ ਦੋਵਾਂ ਧਿਰਾਂ ਵਿਚ ਸਹਿਮਤੀ ਬਣ ਗਈ ਹੈ। 20 ਸੀਟਾਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਦਿੱਤੀਆਂ ਜਾ ਸਕਦੀਆਂ ਹਨ।