← ਪਿਛੇ ਪਰਤੋ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਕੋਈ ਗਠਜੋੜ ਨਹੀਂ : ਆਪ ਚੰਡੀਗੜ੍ਹ, 25 ਜੁਲਾਈ, 2021: ਆਮ ਆਦਮੀ ਪਾਰਟੀ ਨੇ ਸਪਸ਼ਟ ਕੀਤਾ ਹੈ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਉਸਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਨਾ ਤਾਂ ਕੋਈ ਗਠਜੋੜ ਹੋਇਆ ਹੈ ਤੇ ਨਾ ਹੀ ਉਸਦੀ ਕੋਈ ਗੱਲਬਾਤ ਚਲ ਰਹੀ ਹੈ। ਇਹ ਜਾਣਕਾਰੀ ਪੰਜਾਬ ਦੇ ਕੋ ਇੰਚਾਰਜ ਰਾਘਵ ਚੱਢਾ ਨੇ ਇਕ ਟਵੀਟ ਵਿਚ ਕੀਤਾ ਹੈ। ਇਸ ਤੋਂ ਪਹਿਲਾਂ ਇਹ ਖਬਰਾਂ ਆ ਰਹੀਆਂ ਸਨ ਕਿ ਦੋਵਾਂ ਪਾਰਟੀਆਂ ਵਿਚ ਗਠਜੋੜ ਹੋ ਰਿਹਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਵੀ ਗਠਜੋੜ ਬਾਰੇ ਇਸ਼ਾਰੇ ਕੀਤੇ ਸਨ।
Total Responses : 267