ਕਾਂਗਰਸ ਵਿੱਚ ਸ਼ਾਮਲ ਹੁੰਦੇ ਹੋਏ ਅਕਾਲੀ ਆਗੂ ਸ੍ਰੀਮਤੀ ਜਸਵੰਤ ਕੌਰ ਅਤੇ ਹੋਰ
ਦੀਦਾਰ ਗੁਰਨਾ
ਰਾਜਪੁਰਾ 25 ਜੁਲਾਈ : ਰਾਜਪੁਰਾ ਵਿੱਚ ਕਾਂਗਰਸ ਨੂੰ ਉਸ ਸਮੇਂ ਵੱਡਾ ਹੁਲਾਰਾ ਜਦੋ ਸ਼ਾਮਦੋ ਤੋਂ ਅਕਾਲੀ ਦਲ ਵੱਲੋਂ ਬਲਾਕ ਸੰਮਤੀ ਦੇ ਉਮੀਦਵਾਰ ਸ੍ਰੀਮਤੀ ਜਸਵੰਤ ਕੌਰ ਨੇ ਆਪਣੇ ਸਾਥੀਆਂ ਨਾਲ ਕਾਂਗਰਸ ਦਾ ਪੱਲਾ ਫੜਿਆ , ਉਹਨਾਂ ਦੇ ਨਾਲ ਸ੍ਰ. ਚਰਨ ਸਿੰਘ, ਬਲਬੀਰ ਸਿੰਘ ਆਮ ਆਦਮੀ ਪਾਰਟੀ, ਗਗਨਦੀਪ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਮੋਨੂੰ ਆਦਿ ਨੇ ਵੀ ਕਾਂਗਰਸ ਦਾ ਪੱਲਾ ਫੜਿਆ
ਇਸ ਮੌਕੇ ਉਹਨਾਂ ਗੱਲਬਾਤ ਕਰਦਿਆਂ ਕਿਹਾ ਕਿ ਸ ਹਰਦਿਆਲ ਸਿੰਘ ਕੰਬੋਜ ਵੱਲੋ ਇਲਾਕੇ ਵਿੱਚ ਕਰਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ , ਇਸ ਮੌਕੇ ਗੱਲਬਾਤ ਕਰਦਿਆਂ ਯੂਥ ਆਗੂ ਨਿਰਭੈ ਸਿੰਘ ਮਿਲਟੀ ਕੰਬੋਜ਼ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ,ਇਸ ਮੌਕੇ ਮਿਲਟੀ ਕੰਬੋਜ ਨੇ ਪਾਰਟੀ ਚਿੰਨ੍ਹ ਦਾ ਸਿਰੋਪਾ ਪਾ ਕੇ ਮੈਂਬਰਾਂ ਨੂੰ ਜੀ ਆਇਆ ਆਖਿਆ ਅਤੇ ਕਿਹਾ ਕਿ ਇਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਮਿਲੇਗਾ , ਇਸ ਮੌਕੇ ਹਰਵਿੰਦਰ ਸਿੰਘ ਬਲਾਕ ਸੰਮਤੀ ਮੈਂਬਰ, ਦੀਪਕ ਸ਼ਾਮਦੋ , ਗੌਰਵ ਸ਼ਾਮਦੋ ਹਾਜਿਰ ਰਹੇ