ਗੁਰਦਵਾਰਾ ਨਾਨਕ ਪ੍ਰਕਾਸ਼ ਫਰਿਜ਼ਨੋ ਵੱਲੋਂ ਤਿੰਨ ਰੋਜ਼ਾ ਗੁਰਮਤਿ ਕੈਂਪ ਸੁੱਖ ਸ਼ਾਂਤੀ ਨਾਲ ਨੇਪਰੇ ਚੜ੍ਹਿਆ
ਗੁਰਿੰਦਰਜੀਤ ਨੀਟਾ ਮਾਛੀਕੇ
ਫਰਿਜ਼ਨੋ (ਕੈਲੀਫੋਰਨੀਆਂ) 26 ਜੁਲਾਈ 2021
ਸਥਾਨਿਕ ਗੁਰਦਵਾਰਾ ਗੁਰੂ ਨਾਨਕ ਪ੍ਰਕਾਸ਼ ਦੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਸਲਾਨਾ ਗੁਰਮਤਿ ਕੈਂਪ ਸੁੱਖ ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ। ਇਸ ਕੈਂਪ ਵਿੱਚ ਦੂਰ ਦੁਰਾਡੇ ਦੇ ਸ਼ਹਿਰਾਂ ਤੋਂ ਆਏ ਨੌਜਵਾਨ ਮੁੰਡੇ ਕੁੜੀਆਂ ਨੇ ਭਾਗ ਲਿਆ। ਇਸ ਕੈਂਪ ਵਿੱਚ ਵੱਡੀ ਪੱਧਰ ਨੇ ਬੱਚਿਆ ਨੇ ਸ਼ਿਰਕਤ ਕਰਕੇ ਇਸ ਕੈਂਪ ਨੂੰ ਯਾਦਗਾਰੀ ਬਣਾਇਆ। ਇਸ ਕੈਂਪ ਦੌਰਾਨ ਤੀਰੰਦਾਜ਼ੀ, ਘੋੜਸਵਾਰੀ, ਗੱਤਕਾ ਅਤੇ ਹੋਰ ਰਵਾਇਤੀ ਖੇਡਾਂ ਵਿੱਚ ਚੋਬਰਾ, ਮੁਟਿਆਰਾਂ ਅਤੇ ਬੱਚਿਆ ਨੇ ਆਪਣੇ ਜੌਹਰ ਵਿਖਾਏ। ਇਸ ਦੌਰਾਨ ਗੁਰਬਾਣੀ ਅਤੇ ਕੀਰਤਨ ਮੁਕਾਬਲੇ ਵੀ ਕਰਵਾਏ ਗਏ। ਜੇਤੂ ਬੱਚਿਆਂ ਨੂੰ ਸਨਮਾਨ ਚਿੰਨ ਦੇਕੇ ਨਿਵਾਜਿਆਂ ਗਿਆ। ਐਂਤਵਾਰ ਦੇ ਖਚਾਖਚ ਭਰੇ ਦੀਵਾਨ ਹਾਲ ਵਿੱਚ ਕੀਰਤਨ ਅਤੇ ਗੁਰਮਤਿਵਿਚਾਰਾਂ ਹੋਈਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆਂ। ਅਖੀਰ ਗੱਤਕੇ ਦੇ ਜੌਹਰ ਵਿਖਾਉਂਦੇ ਨੌਜਵਾਨ, ਨਗਾਰੇ ਦੀ ਚੋਟ ਤੇ ਗੂੰਜਦੇ ਖਾਲਸਾਈ ਨਾਅਰਿਆਂ ਨਾਲ ਇਹ ਕੈਂਪ ਸੁੱਖ ਸ਼ਾਂਤੀ ਨਾਲ ਸੰਪੰਨ ਹੋਇਆ।