ਨੈਸ਼ਨਲ ਅਚੀਵਮੈਂਟ ਸਰਵੇ ਦੀ ਟ੍ਰੇਨਿੰਗ ਦਾ ਦ੍ਰਿਸ਼
ਨਵਾਂ ਸ਼ਹਿਰ, 26 ਜੁਲਾਈ 2021: ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਰਾਸ਼ਟਰੀ ਪੱਧਰ ਤੇ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਪ੍ਰੀਖਿਆ ਦੀ ਤਿਆਰੀ ਸੰਬੰਧੀ ਸਮੂਹ ਬਲਾਕ ਅਧਿਆਪਕਾਂ ਦੀ ਦੋ ਰੋਜਾ ਵਿਸ਼ੇਸ਼ ਟ੍ਰੇਨਿੰਗ ਸਰਕਾਰੀ ਸਮਾਰਟ ਸਕੂਲ ਗੜ੍ਹਸ਼ੰਕਰ ਰੋਡ ਨਵਾਂ ਸ਼ਹਿਰ ਵਿਖੇ ਜਗਦੀਪ ਸਿੰਘ ਦਿਉਲ ਜਿਲ੍ਹਾ ਸਿੱਖਿਆ ਅਫ਼ਸਰ (ਐ ਸਿ) ਦੀ ਅਗਵਾਈ ਹੇਠ ਕਰਵਾਈ ਗਈ।ਇਸ ਟ੍ਰੇਨਿੰਗ ਦੇ ਰਿਸੋਰਸ ਪਰਸਨ ਸਪਨ ਬੱਸੀ,ਨੀਲ ਕਮਲ
ਅਤੇ ਗੁਰਦਿਆਲ ਸਿੰਘ ਨੇ ਕਿਹਾ ਕਿ ਪੰਜਾਬ ਨੇ ਪੂਰੇ ਭਾਰਤ ਵਿੱਚ ਸਿੱਖਿਆ ਦੇ ਖੇਤਰ ਵਿੱਚ ਆਪਣੀ ਪਹਿਚਾਣ ਬਣਾਈ ਹੈ। ਪੰਜਾਬ ਨੇ ਰਾਸ਼ਟਰੀ ਸਰਵੇਖਣ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ ਜੋ ਕਿ ਅਧਿਆਪਕ ਵਰਗ ਲਈ ਬਹੁਤ ਹੀ ਮਾਣ ਅਤੇ ਫਖਰ ਵਾਲੀ ਗੱਲ ਹੈ। ਇਸ ਮਾਣ ਨੂੰ ਬਰਕਰਾਰ ਰੱਖਣ ਲਈ ਸਾਨੂੰ ਨਵੰਬਰ ਮਹੀਨੇ ਹੋਣ ਜਾ ਰਹੇ ਨੈਸ਼ਨਲ ਅਚੀਮੈਂਟ ਸਰਵੇ ਵਿੱਚ ਬੱਚਿਆਂ ਦੀ ਸੌ ਪ੍ਰਤੀਸ਼ਤ ਭਾਗੀਦਾਰੀ ਪੂਰੀ ਤਿਆਰੀ ਨਾਲ ਕਰਵਾਉਣੀ ਹੋਵੇਗੀ।ਇਸ ਲਈ ਸਾਨੂੰ ਅੱਜ ਤੋਂ ਹੀ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਰਿਤ ਕਰਨ ਦੀ ਲੋੜ ਹੈ।ਉਨ੍ਹਾਂ ਇਹ ਵੀ ਕਿਹਾ ਵਿਭਾਗ ਵਲੋਂ ਚਲਾਏ ਜਾ ਰਹੇ ਲਾਈਬ੍ਰੇਰੀ ਲੰਗਰ ਨਾਲ ਬੱਚਿਆਂ ਨੂੰ ਜੋੜਕੇ ਇਸ ਮੁਕਾਬਲੇ ਲਈ ਤਿਆਰ ਕੀਤਾ ਜਾਵੇ। ਉਨ੍ਹਾਂ ਇਹ ਵੀ ਸਮੂਹ ਸਕੂਲ ਸੈਂਟਰ ਹੈੱਡ ਟੀਚਰਜ਼ ਨੂੰ ਹਦਾਇਤ ਵੀ ਕੀਤੀ ਕਿ ਵਿਭਾਗ ਵਲੋਂ ਭੇਜੀ ਜਾ ਰਹੀ ਸਿੱਖਣ ਸਮੱਗਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਸਿੱਖਣ ਪ੍ਰਣਾਮਾ ਨੂੰ ਪ੍ਰਾਪਤ ਕਰਨ ਲਈ ਯੋਜਨਾਬੰਦੀ ਕੀਤੀ ਜਾਵੇ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਦਰਪਨ ਐਪ ਦੀ ਵਰਤੋਂ ਯਕੀਨੀ ਬਨਾਉਣ ਦੀ ਹਦਾਇਤ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਕੌਰ ਸੈਂਟਰ ਹੈੱਡ ਟੀਚਰ,ਨਰਿੰਦਰ ਕੌਰ,ਨੀਲਮ,ਬਲਜੀਤ ਕੌਰ,ਕਿਰਪਾਲ ਕੌਰ,ਰਣਜੀਤ ਕੌਰ,ਸੁਨੀਤਾ,ਮਨਜੀਤ ਕੌਰ,ਨਿਰਮਲ ਸਿੰਘ,ਵਿਜੈ ਕੁਮਾਰ,ਬਲਜਿੰਦਰ ਸਿੰਘ,ਜਸਵੰਤ ਸਿੰਘ,ਮਨਜੀਤ ਕੌਰ,ਰੈਨੂੰ,ਨੀਲਮ ਭਾਟੀਆ ਨੇ ਵੀ ਸੰਬੋਧਨ ਕੀਤਾ।